ਮੁੰਬਈ (ਭਾਸ਼ਾ) - ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਤੋਂ ਲਗਾਤਾਰ ਪੂੰਜੀ ਪ੍ਰਵਾਹ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰਾਂ ਨੇ ਬੁੱਧਵਾਰ ਨੂੰ ਲਗਾਤਾਰ ਸੱਤਵੇਂ ਸੈਸ਼ਨ ਵਿੱਚ ਵਾਧਾ ਜਾਰੀ ਰੱਖਿਆ ਅਤੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 303.25 ਅੰਕ ਜਾਂ 0.44 ਫ਼ੀਸਦੀ ਵਧ ਕੇ 69,599.39 ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਨਿਫਟੀ ਵੀ 100.05 ਅੰਕ ਜਾਂ 0.48 ਫ਼ੀਸਦੀ ਵਧ ਕੇ 20,955.15 ਦੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ - ਅਹਿਮਦਾਬਾਦ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕਾਰਨ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਆਈਟੀਸੀ ਦੇ ਸ਼ੇਅਰ ਸਭ ਤੋਂ ਵੱਧ 1.70 ਫ਼ੀਸਦੀ, ਵਿਪਰੋ 1.43 ਫ਼ੀਸਦੀ, ਟੈਕ ਮਹਿੰਦਰਾ 1.36 ਫ਼ੀਸਦੀ ਅਤੇ ਨੈਸਲੇ ਇੰਡੀਆ 1.27 ਫ਼ੀਸਦੀ ਵਧੇ। ਐੱਚਸੀਐੱਲ ਟੈਕ, ਏਸ਼ੀਅਨ ਪੇਂਟਸ ਅਤੇ ਰਿਲਾਇੰਸ ਵੀ ਲਾਭ ਲੈਣ ਵਾਲਿਆਂ ਵਿੱਚ ਸਨ। ਜਦੋਂ ਕਿ ਆਈਸੀਆਈਸੀਆਈ ਬੈਂਕ, ਐੱਨਟੀਪੀਸੀ, ਅਲਟਰਾਟੈਕ ਸੀਮੈਂਟ ਅਤੇ ਟਾਟਾ ਸਟੀਲ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਹੋਰ ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ ਅਤੇ ਜਾਪਾਨ ਦਾ ਨਿੱਕੇਈ 'ਚ ਤੇਜ਼ੀ ਰਹੀ।
ਇਹ ਵੀ ਪੜ੍ਹੋ - ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਹਵਾਈ ਸੇਵਾ ਪ੍ਰਭਾਵਿਤ, 171 ਫ਼ੀਸਦੀ ਤੱਕ ਵਧਿਆ ਕਿਰਾਇਆ
ਇਸ ਤੋਂ ਇਲਾਵਾ ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਮਾਮੂਲੀ ਨੁਕਸਾਨ ਦੇ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.13 ਫ਼ੀਸਦੀ ਵਧ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 5,223.51 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਇੰਡੀਗੋ, ਸਪਾਈਸ ਜੈੱਟ ਸਣੇ ਕਈ ਏਅਰਲਾਈਨਜ਼ ਦੀਆਂ 33 ਉਡਾਣਾਂ ਨੂੰ ਬੈਂਗਲੁਰੂ ਵੱਲ ਕੀਤਾ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮਦਾਬਾਦ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕਾਰਨ
NEXT STORY