ਨਵੀਂ ਦਿੱਲੀ - ਦੇਸ਼ ਦੀਆਂ ਵੱਡੀਆਂ ਤੇਲ ਕੰਪਨੀਆਂ ਨੇ ਮਾਰਚ ਤੋਂ ਹੁਣ ਤੱਕ ਪੈਟਰੋਲ 'ਤੇ 15 ਰੁਪਏ ਅਤੇ ਡੀਜ਼ਲ 'ਤੇ 12 ਰੁਪਏ ਪ੍ਰਤੀ ਲੀਟਰ ਦਾ ਮੁਨਾਫਾ ਵਧਾਇਆ ਹੈ, ਜਦਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 'ਚ 12 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਕੱਚਾ ਤੇਲ 71.31 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ, ਜੋ ਮਾਰਚ 'ਚ 84 ਡਾਲਰ ਪ੍ਰਤੀ ਬੈਰਲ ਸੀ। ਇਸ ਦੇ ਬਾਵਜੂਦ ਗਾਹਕਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ
ICRA ਦੀ ਰਿਪੋਰਟ ਮੁਤਾਬਕ ਤੇਲ ਕੰਪਨੀਆਂ ਦੀਆਂ ਕੀਮਤਾਂ ਸਥਿਰ ਰਹਿਣ ਕਾਰਨ ਸਰਕਾਰ ਨੂੰ ਇਸ ਵਿੱਤੀ ਸਾਲ 60,000 ਕਰੋੜ ਰੁਪਏ ਦੀ ਬਚਤ ਹੋ ਸਕਦੀ ਹੈ। ਇਸ ਦੇ ਬਾਵਜੂਦ ਤੇਲ ਮਾਰਕੀਟਿੰਗ ਕੰਪਨੀਆਂ ਗਾਹਕਾਂ ਨੂੰ ਕੀਮਤਾਂ 'ਚ ਰਾਹਤ ਦੇਣ 'ਚ ਨਾਕਾਮ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਘਰੇਲੂ ਕੰਪਨੀਆਂ ਦਾ ਮੁਨਾਫਾ ਵਧ ਸਕਦਾ ਹੈ। ਜੇਕਰ ਤੇਲ ਮਾਰਕੀਟਿੰਗ ਕੰਪਨੀਆਂ ਚਾਹੁਣ ਤਾਂ ਗਾਹਕਾਂ ਨੂੰ ਲਾਭ ਦੇ ਸਕਦੀਆਂ ਹਨ।
ਇਹ ਵੀ ਪੜ੍ਹੋ : ਆਸਾਨ ਕਿਸ਼ਤਾਂ 'ਤੇ ਮਿਲੇਗਾ ਸੋਨਾ, ਇਹ ਸਕੀਮ ਕਰੇਗੀ ਲੋਕਾਂ ਦੇ ਸੁਪਨੇ ਪੂਰੇ
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹਰ ਡਾਲਰ ਦੀ ਗਿਰਾਵਟ ਨਾਲ ਭਾਰਤ ਲਈ 13,000 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੁੰਦੀ ਹੈ। ਮਾਹਿਰਾਂ ਮੁਤਾਬਕ ਜੇਕਰ ਕੀਮਤਾਂ 70-75 ਡਾਲਰ ਪ੍ਰਤੀ ਬੈਰਲ ਵਿਚਕਾਰ ਸਥਿਰ ਰਹਿੰਦੀਆਂ ਹਨ ਤਾਂ ਇਸ ਨਾਲ ਮਹਿੰਗਾਈ ਘਟੇਗੀ ਅਤੇ ਭਾਰਤ ਨੂੰ ਕੱਚੇ ਤੇਲ ਦੀ ਦਰਾਮਦ 'ਤੇ ਕਾਫੀ ਬਚਤ ਹੋਵੇਗੀ।
ਇਹ ਵੀ ਪੜ੍ਹੋ : Bank Holiday: ਕਰ ਲਓ ਤਿਆਰੀ, ਅਕਤੂਬਰ 'ਚ ਅੱਧਾ ਮਹੀਨਾ ਬੰਦ ਰਹਿਣ ਵਾਲੇ ਹਨ ਬੈਂਕ
ਤਿੰਨ ਤੇਲ ਕੰਪਨੀਆਂ ਨੇ ਕਮਾਇਆ 81,000 ਕਰੋੜ ਰੁਪਏ ਦਾ ਮੁਨਾਫਾ
ਤਿੰਨ ਵੱਡੀਆਂ ਤੇਲ ਕੰਪਨੀਆਂ ਭਾਰਤ ਪੈਟਰੋਲੀਅਮ, ਹਿੰਦੁਸਤਾਨ ਪੈਟਰੋਲੀਅਮ ਅਤੇ ਇੰਡੀਅਨ ਆਇਲ ਨੇ ਵਿੱਤੀ ਸਾਲ 2023-24 'ਚ ਕੁੱਲ 81,000 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਇਸ 'ਚ ਇੰਡੀਅਨ ਆਇਲ ਦਾ ਮੁਨਾਫਾ 39,619 ਕਰੋੜ ਰੁਪਏ ਰਿਹਾ। ਭਾਰਤ ਪੈਟਰੋਲੀਅਮ ਕੋਲ 26,673 ਕਰੋੜ ਰੁਪਏ ਹਨ। ਹਿੰਦੁਸਤਾਨ ਪੈਟਰੋਲੀਅਮ ਨੇ 14,694 ਕਰੋੜ ਰੁਪਏ ਕਮਾਏ ਹਨ।
ਇਹ ਵੀ ਪੜ੍ਹੋ : Hiked wage: ਦੀਵਾਲੀ ਤੋਂ ਪਹਿਲਾਂ ਖੁਸ਼ਖ਼ਬਰੀ, ਸਰਕਾਰ ਨੇ ਘੱਟੋ-ਘੱਟ ਤਨਖ਼ਾਹ 'ਚ ਕੀਤਾ ਵਾਧਾ
ਇਹ ਵੀ ਪੜ੍ਹੋ : ਤਿਉਹਾਰੀ ਤੋਂ ਪਹਿਲਾਂ Edible Oil ਹੋਏ ਮਹਿੰਗੇ, ਇਕ ਮਹੀਨੇ ’ਚ 27 ਫੀਸਦੀ ਵਧੇ ਸਰ੍ਹੋਂ ਤੇਲ ਦੇ ਮੁੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਪੜਾ ਖੇਤਰ ’ਚ 2030 ਤੱਕ 6 ਕਰੋੜ ਰੋਜ਼ਗਾਰ ਪੈਦਾ ਕਰਨ ਦਾ ਖਾਕਾ ਤਿਆਰ : ਗਿਰੀਰਾਜ ਸਿੰਘ
NEXT STORY