ਨਵੀਂ ਦਿੱਲੀ (ਭਾਸ਼ਾ) – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਤੇ ਉਨ੍ਹਾਂ ਦੀਆਂ ਕੰਪਨੀਆਂ ਨਾਲ ਸਬੰਧਤ ਮਨੀ ਲਾਂਡ੍ਰਿੰਗ ਦੀ ਜਾਂਚ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਫੈਡਰਲ ਜਾਂਚ ਏਜੰਸੀ ਨੇ ਪਹਿਲਾਂ ਇਸ ਮਾਮਲੇ ’ਚ 7500 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।
ਇਹ ਵੀ ਪੜ੍ਹੋ : ਪੋਤੇ ਨੂੰ ਮਿਲੀ ਦਾਦਾ ਜੀ ਦੀ 1996 ਦੀ SBI ਪਾਸਬੁੱਕ, ਬੈਂਕ 'ਚ ਜਮ੍ਹਾਂ ਰਕਮ ਦੇਖ ਕੇ ਉੱਡੇ ਹੋਸ਼...
ਇਹ ਵੀ ਪੜ੍ਹੋ : ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗਾ ਸੋਨਾ, ਚਾਂਦੀ ਹੋਈ ਮਹਿੰਗੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਜਾਇਦਾਦਾਂ ਲਈ ਮਨੀ ਲਾਂਡ੍ਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਤਹਿਤ ਆਰਜ਼ੀ ਕੁਰਕੀ ਦਾ ਇਹ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਅਜੇ ਰਿਲਾਇੰਸ ਗਰੁੱਪ ਤੋਂ ਪ੍ਰਤੀਕਿਰਿਆ ਨਹੀਂ ਮਿਲੀ। ਨਵੇਂ ਹੁਕਮ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸ ਮਾਮਲੇ ’ਚ ਕੁਰਕ ਕੀਤੀ ਗਈ ਕੁਲ ਜਾਇਦਾਦ ਦੀ ਕੀਮਤ ਲੱਗਭਗ 9,000 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ : RBI ਦਾ ਇਤਿਹਾਸਕ ਫ਼ੈਸਲਾ : SBI, HDFC, ICICI ਸਮੇਤ ਸਾਰੇ ਬੈਂਕਾਂ 'ਚ ਕੀਤਾ ਅਹਿਮ ਬਦਲਾਅ
ਇਹ ਵੀ ਪੜ੍ਹੋ : Gold ਦਾ U-Turn, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Japan ਨੇ ਤੋੜਿਆ 30 ਸਾਲਾਂ ਦਾ ਰਿਕਾਰਡ, ਵਿਆਜ ਦਰ 2.8%, ਭਾਰਤ 'ਤੇ ਕੀ ਪ੍ਰਭਾਵ ਪਵੇਗਾ?
NEXT STORY