ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ (EV) ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ 'PM E-Drive' (ਪੀਐਮ ਇਲੈਕਟ੍ਰਿਕ ਡਰਾਈਵ ਰੈਵੋਲਿਊਸ਼ਨ ਇਨ ਇਨੋਵੇਟਿਵ ਵ੍ਹੀਕਲ ਇਨਹਾਂਸਮੈਂਟ) ਯੋਜਨਾ ਵਿੱਚ ਵੱਡੀ ਸੋਧ ਕੀਤੀ ਹੈ। ਸਰਕਾਰ ਨੇ ਈ-ਸਕੂਟਰਾਂ ਅਤੇ ਈ-ਰਿਕਸ਼ਾ ਲਈ ਨਵੀਂ ਸਮਾਂ ਸੀਮਾ ਅਤੇ ਵਾਹਨਾਂ ਦੀ ਅਧਿਕਤਮ ਗਿਣਤੀ ਤੈਅ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਘਟਾਈ ਐਕਸਾਈਜ਼ ਡਿਊਟੀ, ਕੀ ਸਸਤਾ ਹੋਵੇਗਾ ਤੇਲ ?
10,900 ਕਰੋੜ ਰੁਪਏ ਦਾ ਹੈ ਬਜਟ
ਭਾਰੀ ਉਦਯੋਗ ਮੰਤਰਾਲੇ ਅਨੁਸਾਰ, ਇਹ ਸਕੀਮ ਕੁੱਲ 10,900 ਕਰੋੜ ਰੁਪਏ ਦੇ ਬਜਟ ਨਾਲ ਚਲਾਈ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਹ ਫੰਡ ਸਕੀਮ ਦੀ ਆਖਰੀ ਮਿਤੀ (31 ਮਾਰਚ 2028) ਤੋਂ ਪਹਿਲਾਂ ਖ਼ਤਮ ਹੋ ਜਾਂਦਾ ਹੈ, ਤਾਂ ਇਹ ਯੋਜਨਾ ਉਸੇ ਸਮੇਂ ਬੰਦ ਕਰ ਦਿੱਤੀ ਜਾਵੇਗੀ ਅਤੇ ਅੱਗੇ ਕੋਈ ਵੀ ਕਲੇਮ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ
ਨਵੀਂ ਸਮਾਂ ਸੀਮਾ ਅਤੇ ਸ਼ਰਤਾਂ:
- ਇਲੈਕਟ੍ਰਿਕ ਦੋਪਹੀਆ ਵਾਹਨ (ਈ-ਸਕੂਟਰ/ਬਾਈਕ): ਇਨ੍ਹਾਂ ਵਾਹਨਾਂ 'ਤੇ ਪ੍ਰੋਤਸਾਹਨ ਰਾਸ਼ੀ (ਸਬਸਿਡੀ) ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ, 2026 ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ, ਵਾਹਨ ਦੀ 'ਸ਼ੋਰੂਮ' ਕੀਮਤ 1.5 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
- ਇਲੈਕਟ੍ਰਿਕ ਤਿੰਨ-ਪਹੀਆ ਵਾਹਨ (ਈ-ਰਿਕਸ਼ਾ ਅਤੇ ਈ-ਕਾਰਟ): ਇਨ੍ਹਾਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਮਾਰਚ, 2028 ਰੱਖੀ ਗਈ ਹੈ। ਇਨ੍ਹਾਂ ਵਾਹਨਾਂ ਦੀ ਅਧਿਕਤਮ ਕੀਮਤ 2.5 ਲੱਖ ਰੁਪਏ ਤੱਕ ਸੀਮਤ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
ਕਿੰਨੇ ਵਾਹਨਾਂ ਨੂੰ ਮਿਲੇਗਾ ਲਾਭ?
ਇਹ ਵੀ ਪੜ੍ਹੋ : IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼
ਸਰਕਾਰ ਨੇ ਇਸ ਸਕੀਮ ਤਹਿਤ ਵਾਹਨਾਂ ਦੀ ਗਿਣਤੀ ਵੀ ਨਿਰਧਾਰਤ ਕਰ ਦਿੱਤੀ ਹੈ:
- ਦੋਪਹੀਆ ਵਾਹਨ: ਕੁੱਲ 24,79,120 ਇਲੈਕਟ੍ਰਿਕ ਦੋਪਹੀਆ ਵਾਹਨਾਂ ਨੂੰ ਹੀ ਇਸ ਸਕੀਮ ਦਾ ਫਾਇਦਾ ਮਿਲੇਗਾ।
- ਤਿੰਨ-ਪਹੀਆ ਵਾਹਨ: ਈ-ਰਿਕਸ਼ਾ ਅਤੇ ਈ-ਕਾਰਟ ਸ਼੍ਰੇਣੀ ਵਿੱਚ ਸਿਰਫ਼ 39,034 ਵਾਹਨਾਂ ਨੂੰ ਹੀ ਪ੍ਰੋਤਸਾਹਨ ਦਿੱਤਾ ਜਾਵੇਗਾ।
ਇਹ ਕਦਮ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ ਨੂੰ ਤੇਜ਼ ਕਰਨ ਅਤੇ ਪ੍ਰਦੂਸ਼ਣ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਜੇਕਰ ਤੁਸੀਂ ਵੀ ਇਲੈਕਟ੍ਰਿਕ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਨ੍ਹਾਂ ਨਵੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ
ਇਹ ਵੀ ਪੜ੍ਹੋ : ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ
NEXT STORY