ਨਵੀਂ ਦਿੱਲੀ (ਭਾਸ਼ਾ ) - ਸਰਕਾਰੀ ਮਾਲਕੀ ਵਾਲੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (ਐਚਪੀਸੀਐਲ) ਨੇ ਆਪਣੇ ਸੀਐਸਆਰ ਪ੍ਰੋਜੈਕਟ ਦੇ ਹਿੱਸੇ ਵਜੋਂ ਲੱਦਾਖ ਦੇ ਕਾਰਗਿਲ ਦੀਆਂ ਕਮਜ਼ੋਰ ਵਿਦਿਆਰਥਣਾਂ ਨੂੰ ਸਿਖਲਾਈ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਭਾਰਤੀ ਫੌਜ ਨਾਲ ਸਮਝੌਤਾ ਕੀਤਾ ਹੈ।
ਇਸ ਪ੍ਰੋਜੈਕਟ ਤਹਿਤ ਕਾਰਗਿਲ ਖੇਤਰ ਦੀਆਂ 50 ਵਿਦਿਆਰਥਣਾਂ ਨੂੰ ਰਾਸ਼ਟਰੀ ਪੱਧਰ ਦੇ ਵੱਖ-ਵੱਖ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਲਈ ਤਿਆਰ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ‘ਕਾਰਗਿਲ ਇਗਨਾਈਟਡ ਮਾਈਂਡਸ’ ਕਿਹਾ ਜਾਂਦਾ ਹੈ।
ਐਚਪੀਸੀਐਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਤਹਿਤ, ਇਹ ਪ੍ਰੋਜੈਕਟ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੂਰਾ ਕੀਤਾ ਜਾਵੇਗਾ, ਜਿਸ ਵਿੱਚ ਫੌਜ ਇੱਕ ਮਹੱਤਵਪੂਰਨ ਭਾਈਵਾਲ ਦੀ ਭੂਮਿਕਾ ਨਿਭਾਏਗੀ।
ਇਸ ਦੌਰਾਨ ਕਾਰਗਿਲ ਖੇਤਰ ਦੀਆਂ ਗਰੀਬ ਲੜਕੀਆਂ ਨੂੰ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਜਾਵੇਗਾ। ਇਸ ਦੇ ਲਈ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਫੌਜ ਦੇ ਕਾਰਗਿਲ ਕੈਂਪਸ ਵਿੱਚ ਰਿਹਾਇਸ਼ੀ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਲੋਨ ਐਪਸ ’ਤੇ ਕੱਸਿਆ ਜਾਵੇਗਾ ਸ਼ਿਕੰਜਾ, RBI ਤਿਆਰ ਕਰੇਗਾ ‘ਵ੍ਹਾਈਟ ਲਿਸਟ’
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ 'ਚ ਕਦੋਂ ਮਿਲੇਗੀ ਰਾਹਤ
NEXT STORY