ਮੁੰਬਈ - ਭਾਰਤ 'ਚ ਰੁਪਏ ਦੀ ਗਿਰਾਵਟ ਲਗਾਤਾਰ ਜਾਰੀ ਹੈ ਅਤੇ ਅੱਜ ਇਹ ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 27 ਪੈਸੇ ਕਮਜ਼ੋਰ ਹੋ ਕੇ 86.31 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਕਿ ਇਹ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਅਮਰੀਕੀ ਨੌਕਰੀ ਰਿਪੋਰਟ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਫੈਡਰਲ ਰਿਜ਼ਰਵ ਇਸ ਸਾਲ ਵਿਆਜ ਦਰਾਂ ਵਿੱਚ ਹੋਰ ਕਟੌਤੀ ਨਹੀਂ ਕਰੇਗਾ। ਇਸ ਕਾਰਨ ਡਾਲਰ ਮਜ਼ਬੂਤ ਹੋ ਰਿਹਾ ਹੈ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਇਕੱਠੀਆਂ 42 ਦਿਨਾਂ ਦੀਆਂ ਛੁੱਟੀਆਂ
ਘਰੇਲੂ ਬਾਜ਼ਾਰ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 800 ਅੰਕ ਡਿੱਗ ਗਿਆ, ਜਦਕਿ ਨਿਫਟੀ 23,200 ਅੰਕਾਂ ਤੋਂ ਹੇਠਾਂ ਆ ਗਿਆ। ਇਸ ਗਿਰਾਵਟ ਦੇ ਕਾਰਨ, BSE ਸੂਚੀਬੱਧ ਕੰਪਨੀਆਂ ਦਾ ਕੁੱਲ ਮਾਰਕੀਟ ਕੈਪ 4.53 ਲੱਖ ਕਰੋੜ ਰੁਪਏ ਘੱਟ ਗਿਆ ਅਤੇ ਇਹ 225.14 ਲੱਖ ਕਰੋੜ ਰੁਪਏ 'ਤੇ ਆ ਗਿਆ।
ਡੀਮਾਰਟ ਦੀ ਮੂਲ ਕੰਪਨੀ ਐਵੇਨਿਊ ਸੁਪਰਮਾਰਟਸ ਦੇ ਸ਼ੇਅਰ ਲਗਭਗ 6% ਡਿੱਗ ਗਏ। ਸਵੇਰੇ 10 ਵਜੇ ਤੱਕ, ਸੈਂਸੈਕਸ 655.24 ਅੰਕ ਜਾਂ 0.85% ਦੀ ਗਿਰਾਵਟ ਨਾਲ 76,723.67 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਨਿਫਟੀ 50 ਸੂਚਕਾਂਕ 221.45 ਅੰਕ ਜਾਂ 0.95% ਡਿੱਗ ਕੇ 23,210.05 'ਤੇ ਆ ਗਿਆ।
ਇਹ ਵੀ ਪੜ੍ਹੋ : HDFC ਬੈਂਕ ਦੇ ਖ਼ਾਤਾਧਾਰਕਾਂ ਲਈ ਖ਼ਾਸ ਖ਼ਬਰ, ਬੈਂਕ ਨੇ FD 'ਤੇ ਵਿਆਜ ਦਰਾਂ 'ਚ ਕੀਤਾ ਬਦਲਾਅ
ਰੁਪਏ 'ਚ ਗਿਰਾਵਟ ਦਾ ਕਾਰਨ
ਸੋਮਵਾਰ ਨੂੰ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ 'ਚ ਰੁਪਏ 'ਚ ਗਿਰਾਵਟ ਦਾ ਸਿਲਸਿਲਾ ਜਾਰੀ ਰਿਹਾ। ਅਸਥਿਰ ਗਲੋਬਲ ਸੰਕੇਤਾਂ ਦਰਮਿਆਨ ਮਜ਼ਬੂਤ ਅਮਰੀਕੀ ਮੁਦਰਾ ਕਾਰਨ ਇਹ 27 ਪੈਸੇ ਡਿੱਗ ਕੇ 86.31 ਪ੍ਰਤੀ ਡਾਲਰ 'ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਵਿਦੇਸ਼ੀ ਪੂੰਜੀ ਦੇ ਲਗਾਤਾਰ ਨਿਕਾਸੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਨਕਾਰਾਤਮਕ ਰੁਖ ਕਾਰਨ ਸਥਾਨਕ ਮੁਦਰਾ 'ਤੇ ਦਬਾਅ ਰਿਹਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 86.12 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ ਤੋਂ ਬਾਅਦ ਇਹ ਡਾਲਰ ਦੇ ਮੁਕਾਬਲੇ 86.31 ਦੇ ਸਭ ਤੋਂ ਹੇਠਲੇ ਪੱਧਰ ਨੂੰ ਛੂਹ ਗਿਆ, ਜੋ ਇਸਦੇ ਪਿਛਲੇ ਬੰਦ ਦੇ ਮੁਕਾਬਲੇ 27 ਪੈਸੇ ਦੀ ਵੱਡੀ ਗਿਰਾਵਟ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਟੁੱਟ ਕੇ 86.04 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਰੱਦ ਹੋਣ ਜਾ ਰਿਹੈ 10 ਸਾਲ ਤੋਂ ਪੁਰਾਣਾ Aadhaar Card! ਸਰਕਾਰ ਨੇ ਜਾਰੀ ਕੀਤੀ ਵੱਡੀ ਜਾਣਕਾਰੀ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.22 ਪ੍ਰਤੀਸ਼ਤ ਦੇ ਵਾਧੇ ਨਾਲ 109.72 'ਤੇ ਰਿਹਾ। 10-ਸਾਲ ਦੇ ਯੂਐਸ ਬਾਂਡਾਂ 'ਤੇ ਉਪਜ ਵੀ ਅਕਤੂਬਰ 2023 ਦੇ 4.76 ਪ੍ਰਤੀਸ਼ਤ ਦੇ ਪੱਧਰ 'ਤੇ ਪਹੁੰਚ ਗਈ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 1.44 ਫੀਸਦੀ ਦੇ ਵਾਧੇ ਨਾਲ 80.91 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸ਼ੁੱਕਰਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 2,254.68 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਜਾਇਦਾਦ 'ਤੇ ਸਰਕਾਰ ਦਾ ਸ਼ਿਕੰਜਾ, ਇੰਟਰਪੋਲ ਨੇ ਜਾਰੀ ਕੀਤਾ ਪਹਿਲਾ ‘ਸਿਲਵਰ’ ਨੋਟਿਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਦਾ ਬੁਨਿਆਦੀ ਢਾਂਚਾ ਨਿਵੇਸ਼ ਵਿੱਤੀ ਸਾਲ 2026 'ਚ ਵਿਕਾਸ ਨੂੰ ਦੇਵੇਗਾ ਗਤੀ : ਰਿਪੋਰਟ
NEXT STORY