ਨਵੀਂ ਦਿੱਲੀ— ਕੌਮਾਂਤਰੀ ਪੱਧਰ 'ਤੇ ਦੋਹਾਂ ਕੀਮਤੀ ਧਾਤਾਂ 'ਚ ਰਹੀ ਗਿਰਾਵਟ ਵਿਚਕਾਰ ਸਥਾਨਕ ਗਹਿਣਾ ਮੰਗ ਸੁਸਤ ਰਹਿਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 31,450 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਟਿਕਿਆ ਰਿਹਾ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਘਟਣ ਨਾਲ ਚਾਂਦੀ 150 ਰੁਪਏ ਘੱਟ ਕੇ 39,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕੀ। ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ 'ਚ ਆਈ ਗਿਰਾਵਟ ਨਾਲ ਕੌਮਾਂਤਰੀ ਪੱਧਰ 'ਤੇ ਸੋਨੇ ਨੂੰ ਤੇਜ਼ੀ ਮਿਲੀ ਹੈ। ਹਾਲਾਂਕਿ ਅਮਰੀਕਾ ਦੇ ਰੁਜ਼ਗਾਰ ਅੰਕੜੇ ਬਿਹਤਰ ਰਹਿਣ ਨਾਲ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ ਜਲਦ ਵਾਧਾ ਕਰਨ ਦੀ ਸੰਭਾਵਨਾ ਵਧ ਗਈ ਹੈ, ਜਿਸ ਨਾਲ ਸੋਨੇ 'ਤੇ ਦਬਾਅ ਹਾਵੀ ਰਿਹਾ।
ਕੌਮਾਂਤਰੀ ਬਾਜ਼ਾਰਾਂ 'ਚ ਲੰਡਨ ਦਾ ਸੋਨਾ ਹਾਜ਼ਰ 0.80 ਡਾਲਰ ਦੀ ਗਿਰਾਵਟ 'ਚ 1,322.20 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 1.60 ਡਾਲਰ ਡਿੱਗ ਕੇ 1,322.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਵਿਦੇਸ਼ੀ ਬਾਜ਼ਾਰਾਂ 'ਚ ਚਾਂਦੀ ਹਾਜ਼ਰ 0.02 ਡਾਲਰ ਦੀ ਗਿਰਾਵਟ ਨਾਲ 16.53 ਡਾਲਰ ਪ੍ਰਤੀ ਔਂਸ 'ਤੇ ਆ ਗਈ।
ਫਰਵਰੀ 'ਚ ਯਾਤਰੀ ਵਾਹਨਾਂ ਦੀ ਵਿਕਰੀ 8 ਫੀਸਦੀ ਵਧੀ
NEXT STORY