ਬਿਜ਼ਨੈੱਸ ਡੈਸਕ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਾਰਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਫਿਊਚਰ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਜੇਕਰ ਤੁਸੀਂ ਵੀ ਸੋਨਾ ਖਰੀਦਣ ਦੇ ਬਾਰੇ ਸੋਚ ਰਹੇ ਹੋ ਤਾਂ ਇਹ ਤੁਹਾਡੇ ਲਈ ਚੰਗਾ ਮੌਕਾ ਹੈ।
ਇਹ ਵੀ ਪੜ੍ਹੋ - ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰੀਆਂ ਦੀ ਜੇਬ ਹੋਵੇਗੀ ਢਿੱਲੀ, ਵਧਿਆ ਕਿਰਾਇਆ
ਸੋਨੇ ਦੇ ਭਾਅ
MCX ਐਕਸਚੇਂਜ 'ਤੇ ਸ਼ੁੱਕਰਵਾਰ ਸਵੇਰੇ ਡਿਲੀਵਰੀ ਵਾਲਾ ਸੋਨਾ 56735 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਹ ਪਿਛਲੇ ਵੀਰਵਾਰ ਦੀ ਸਵੇਰੇ 56825 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਸੀ। ਜਦੋਂ ਕਿ 5 ਫਰਵਰੀ 2023 ਨੂੰ ਡਿਲੀਵਰੀ ਵਾਲਾ ਸੋਨਾ ਡਿੱਗ ਕੇ 57175 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਵੀਰਵਾਰ ਦੀ ਸਵੇਰ ਇਹ 57300 ਰੁਪਏ ਦੇ ਪੱਧਰ 'ਤੇ ਖੁੱਲ੍ਹਿਆ।
ਇਹ ਵੀ ਪੜ੍ਹੋ - ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਚਾਂਦੀ ਦੀਆਂ ਕੀਮਤਾਂ
ਸ਼ੁੱਕਰਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। MCX 'ਤੇ ਸ਼ੁੱਕਰਵਾਰ ਸਵੇਰੇ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ 66825 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਗਿਰਾਵਟ ਨਾਲ ਖੁੱਲ੍ਹੀ। ਇਹ ਵੀਰਵਾਰ ਸਵੇਰੇ 67450 ਰੁਪਏ ਦੀ ਕੀਮਤ 'ਤੇ ਸੀ। ਜਦੋਂ ਕਿ 5 ਮਾਰਚ 2024 ਨੂੰ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ 68400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ - ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਵਿਸ਼ਵ ਪੱਧਰ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ
ਸ਼ੁੱਕਰਵਾਰ ਨੂੰ ਵਿਸ਼ਵ ਪੱਧਰ 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.35 ਫ਼ੀਸਦੀ ਜਾਂ 6.50 ਡਾਲਰ ਦੇ ਵਾਧੇ ਨਾਲ 1,838.30 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ 1823.83 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਚਾਂਦੀ ਦੀ ਗਲੋਬਲ ਫਿਊਚਰਜ਼ ਕੀਮਤ ਸ਼ੁੱਕਰਵਾਰ ਸਵੇਰੇ ਚਾਂਦੀ 0.67 ਫ਼ੀਸਦੀ ਜਾਂ 0.14 ਡਾਲਰ ਦੇ ਵਾਧੇ ਨਾਲ 21.16 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪਾਟ ਕੀਮਤ ਵੀ 21.00 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਇਹ ਵੀ ਪੜ੍ਹੋ - ਮੌਜੂਦਾ ਵਿੱਤੀ ਸਾਲ 'ਚ ਮਹਿੰਗਾਈ ਦਰ 5.4 ਫ਼ੀਸਦੀ 'ਤੇ ਬਰਕਰਾਰ, ਸਸਤੀ ਹੋਵੇਗੀ ਰਸੋਈ ਗੈਸ ਤੇ ਸਬਜ਼ੀਆਂ
ਹਰ ਰੋਜ਼ ਡਿੱਗ ਰਹੀਆਂ ਨੇ ਸੋਨੇ-ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਹਰ ਰੋਜ਼ ਡਿੱਗ ਰਹੀਆਂ ਹਨ। ਸੋਨਾ 56 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪਹੁੰਚ ਗਿਆ ਹੈ। ਚਾਂਦੀ ਵੀ ਸਸਤੀ ਹੋ ਗਈ ਹੈ। ਪਿਛਲੇ ਇੱਕ ਹਫ਼ਤੇ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ - ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕਾਂ 'ਚ ਜਮ੍ਹਾ ਹੋਏ 2000 ਦੇ 87 ਫ਼ੀਸਦੀ ਨੋਟ, 12,000 ਕਰੋੜ ਦੇ ਨੋਟ ਆਉਣੇ ਬਾਕੀ: ਦਾਸ
NEXT STORY