ਨਵੀਂ ਦਿੱਲੀ - ਜੇਕਰ ਤੁਸੀਂ ਦੁਨੀਆ ਦੀ ਸਭ ਤੋਂ ਮਸ਼ਹੂਰ ਕ੍ਰਿਪਟੋਕਰੰਸੀ ਬਿਟਕੁਆਇਨ ਵਿੱਚ ਨਿਵੇਸ਼ ਕਰਦੇ ਹੋ, ਤਾਂ ਤੁਹਾਨੂੰ ਇੱਕ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਲੋਕ ਸਭਾ 'ਚ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤ 'ਚ ਬਿਟਕੁਆਇਨ ਨੂੰ ਕਰੰਸੀ ਦੇ ਤੌਰ 'ਤੇ ਮਾਨਤਾ ਦੇਣ ਦਾ ਕੋਈ ਪ੍ਰਸਤਾਵ ਨਹੀਂ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਬਿਟਕੁਆਇਨ ਲੈਣ-ਦੇਣ ਦਾ ਕੋਈ ਡਾਟਾ ਇਕੱਠਾ ਨਹੀਂ ਕਰਦੀ ਹੈ।
ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ, ਡਿਗ ਸਕਦੀਆਂ ਹਨ ਟਮਾਟਰ ਦੀਆਂ ਕੀਮਤਾਂ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਪੇਸ਼ ਕਰੇਗੀ ਸਰਕਾਰ
ਇਸ ਦੇ ਨਾਲ ਹੀ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸਰਕਾਰ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਪੇਸ਼ ਕਰ ਸਕਦੀ ਹੈ, ਜਿਸ 'ਚ ਪ੍ਰਾਈਵੇਟ ਕ੍ਰਿਪਟੋਕਰੰਸੀ 'ਤੇ ਪਾਬੰਦੀ ਲਗਾਉਣ ਅਤੇ ਭਾਰਤੀ ਰਿਜ਼ਰਵ ਬੈਂਕ ਦੀ ਸੰਭਾਵੀ ਡਿਜੀਟਲ ਕਰੰਸੀ ਨੂੰ ਨਿਯਮਤ ਕਰਨ ਲਈ ਇਕ ਢਾਂਚਾ ਬਣਾਉਣ ਦੀ ਗੱਲ ਕਹੀ ਗਈ ਹੈ। ਲੋਕ ਸਭਾ ਦੇ ਬੁਲੇਟਿਨ ਦੇ ਅਨੁਸਾਰ, ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹੇਠਲੇ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਸੂਚੀ ਵਿੱਚ ਕ੍ਰਿਪਟੋਕਰੰਸੀ ਅਤੇ ਅਧਿਕਾਰਤ ਡਿਜੀਟਲ ਕਰੰਸੀ ਸ਼ਾਮਲ ਹਨ।
ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਿੱਲ ਵਿੱਚ RBI ਦੀ ਸੰਭਾਵੀ ਡਿਜੀਟਲ ਕਰੰਸੀ ਲਈ ਸਹਾਇਕ ਢਾਂਚਾ ਬਣਾਉਣ ਦੀ ਗੱਲ ਵੀ ਕਹੀ ਗਈ ਹੈ। ਪ੍ਰਸਤਾਵਿਤ ਬਿੱਲ ਭਾਰਤ ਵਿੱਚ ਸਾਰੀਆਂ ਕਿਸਮਾਂ ਦੀਆਂ ਨਿੱਜੀ ਕ੍ਰਿਪਟੋਕਰੰਸੀਆਂ 'ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ, ਕੁਝ ਮਾਮਲਿਆਂ ਵਿੱਚ ਛੋਟ ਵੀ ਦਿੱਤੀ ਜਾ ਸਕਦੀ ਹੈ ਤਾਂ ਜੋ ਕ੍ਰਿਪਟੋਕਰੰਸੀ ਨਾਲ ਸਬੰਧਤ ਤਕਨਾਲੋਜੀ ਅਤੇ ਇਸਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸਬਜ਼ੀਆਂ ਤੇ ਤੇਲ ਮਗਰੋਂ ਮਹਿੰਗੀਆਂ ਹੋਈਆਂ ਘਰੇਲੂ ਵਰਤੋਂ ਦੀਆਂ ਇਹ ਚੀਜ਼ਾਂ
ਪੀਐਮ ਮੋਦੀ ਨੇ ਕ੍ਰਿਪਟੋਕਰੰਸੀ ਦੇ ਮੁੱਦੇ 'ਤੇ ਮੀਟਿੰਗ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਹੀਨੇ ਕ੍ਰਿਪਟੋਕਰੰਸੀ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਸੰਕੇਤ ਦਿੱਤਾ ਗਿਆ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਸਖ਼ਤ ਨਿਯਮ ਬਣਾਏ ਜਾਣਗੇ। ਹਾਲ ਹੀ ਦੇ ਸਮੇਂ ਵਿੱਚ, ਕ੍ਰਿਪਟੋਕਰੰਸੀ ਵਿੱਚ ਨਿਵੇਸ਼ ਕਰਨ ਵਿੱਚ ਬਹੁਤ ਸਾਰੇ ਲਾਭਾਂ ਦਾ ਵਾਅਦਾ ਕਰਨ ਵਾਲੇ ਬਹੁਤ ਸਾਰੇ ਇਸ਼ਤਿਹਾਰ ਆਏ ਹਨ। ਇਨ੍ਹਾਂ ਵਿੱਚ ਫਿਲਮੀ ਹਸਤੀਆਂ ਨੂੰ ਵੀ ਦਿਖਾਇਆ ਗਿਆ ਹੈ। ਅਜਿਹੇ 'ਚ ਨਿਵੇਸ਼ਕਾਂ ਨੂੰ ਗੁੰਮਰਾਹ ਕਰਨ ਵਾਲੇ ਵਾਅਦਿਆਂ 'ਤੇ ਚਿੰਤਾ ਜਤਾਈ ਜਾ ਰਹੀ ਹੈ।
ਪਾਬੰਦੀਸ਼ੁਦਾ ਕਰਨ ਦੀ ਬਜਾਏ ਨਿਯੰਤ੍ਰਿਤ ਕੀਤਾ ਜਾਣੀ ਚਾਹੀਦੀ ਹੈ ਕ੍ਰਿਪਟੋਕਰੰਸੀ
ਪਿਛਲੇ ਹਫ਼ਤੇ, ਵਿੱਤ ਬਾਰੇ ਸੰਸਦ ਦੀ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਭਾਜਪਾ ਦੇ ਸੰਸਦ ਮੈਂਬਰ ਜਯੰਤ ਸਿਨਹਾ ਨੇ ਕ੍ਰਿਪਟੋ ਐਕਸਚੇਂਜ, ਬੀਏਸੀਸੀ ਦੇ ਪ੍ਰਤੀਨਿਧਾਂ ਅਤੇ ਮਾਹਰਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਇਹ ਸਿੱਟਾ ਨਿਕਲਿਆ ਕਿ ਕ੍ਰਿਪਟੋਕਰੰਸੀ 'ਤੇ ਪਾਬੰਦੀ ਨਹੀਂ ਲਗਾਈ ਜਾਣੀ ਚਾਹੀਦੀ, ਸਗੋਂ ਨਿਯਮਤ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਦੇਸ਼ ਵਿੱਚ ਕ੍ਰਿਪਟੋਕਰੰਸੀ ਨੂੰ ਲੈ ਕੇ ਕੋਈ ਬਿੱਲ ਨਹੀਂ ਹੈ ਅਤੇ ਨਾ ਹੀ ਇਸ 'ਤੇ ਪਾਬੰਦੀ ਹੈ।
ਇਹ ਵੀ ਪੜ੍ਹੋ : ਸਰਾਫਾ ਬਾਜ਼ਾਰ 'ਚ ਭੂਚਾਲ ; ਸੋਨਾ 1155 ਅਤੇ ਚਾਂਦੀ 3130 ਰੁਪਏ ਹੋਏ ਸਸਤੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ : ਸੈਂਸੈਕਸ 153 ਅੰਕ ਚੜ੍ਹਿਆ ਤੇ ਨਿਫਟੀ 17 ਹਜ਼ਾਰ ਦੇ ਪਾਰ ਬੰਦ
NEXT STORY