ਮੁੰਬਈ-ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 19 ਅਗਸਤ ਨੂੰ ਖਤਮ ਹੋਏ ਹਫ਼ਤੇ ’ਚ 6.687 ਅਰਬ ਡਾਲਰ ਦੀ ਗਿਰਾਵਟ ਨਾਲ 564.053 ਅਰਬ ਡਾਲਰ ਰਹਿ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ 12 ਅਗਸਤ ਨੂੰ ਖਤਮ ਹੋਏ ਹਫ਼ਤੇ ’ਚ ਵਿਦੇਸ਼ੀ ਕਰੰਸੀ ਭੰਡਾਰ 2.238 ਕਰੋੜ ਡਾਲਰ ਘੱਟ ਕੇ 570.74 ਅਰਬ ਡਾਲਰ ਰਹਿ ਗਿਆ ਸੀ।
ਰਿਜ਼ਰਵ ਬੈਂਕ ਵੱਲੋਂ ਜਾਰੀ ਹਫ਼ਤਾਵਾਰੀ ਅੰਕੜਿਆਂ ਮੁਤਾਬਕ 19 ਅਗਸਤ ਨੂੰ ਖਤਮ ਹੋਏ ਹਫਤੇ ਦੌਰਾਨ ਵਿਦੇਸ਼ੀ ਕਰੰਸੀ ਭੰਡਾਰ ’ਚ ਗਿਰਾਵਟ ਦਾ ਮੁੱਖ ਕਾਰਨ ਵਿਦੇਸ਼ੀ ਕਰੰਸੀ ਜਾਇਦਾਦ (ਐੱਫ. ਸੀ. ਏ.) ਅਤੇ ਸੋਨਾ ਭੰਡਾਰ ਦਾ ਘੱਟ ਹੋਣਾ ਹੈ।
ਹਫ਼ਤਾਵਾਰੀ ਅੰਕੜਿਆਂ ਅਨੁਸਾਰ, ਸਮੀਖਿਆ ਅਧੀਨ ਹਫ਼ਤੇ ’ਚ ਐੱਫ. ਸੀ. ਏ. 5.77 ਅਰਬ ਡਾਲਕ ਘੱਟ ਕੇ 501.216 ਅਰਬ ਡਾਲਰ ਰਹਿ ਗਿਆ। ਡਾਲਰ ਦੇ ਰੂਪ ’ਚ ਵਿਦੇਸ਼ੀ ਕਰੰਸੀ ਭੰਡਾਰ ’ਚ ਰੱਖੀਆਂ ਜਾਣ ਵਾਲੀਆਂ ਵਿਦੇਸ਼ੀ ਕਰੰਸੀ ਜਾਇਦਾਦਾਂ ’ਚ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ’ਚ ਮੁੱਲ ਵਾਧਾ ਜਾਂ ਮੁੱਲ ਘਟਣ ਦੇ ਪ੍ਰਭਾਵ ਨੂੰ ਸ਼ਾਮਲ ਕੀਤਾ ਜਾਂਦਾ ਹੈ। ਅੰਕੜਿਆਂ ਮੁਤਾਬਕ ਸਮੀਖਿਆ ਅਧੀਨ ਹਫ਼ਤੇ ’ਚ ਸੋਨਾ ਭੰਡਾਰ ਦਾ ਮੁੱਲ 70.4 ਕਰੋੜ ਡਾਲਰ ਘਟ ਕੇ 39.914 ਅਰਬ ਡਾਲਰ ਰਹਿ ਗਿਆ।
ਆਮਦਨ ਕਰ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਗੇਮਾਂ ’ਚ ਜਿੱਤੇ ਪੈਸੇ ’ਤੇ ਵੀ ਦੇਣਾ ਪਵੇਗਾ ਟੈਕਸ
NEXT STORY