ਬਿਜ਼ਨੈੱਸ ਡੈਸਕ - ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ 2 ਜਨਵਰੀ ਨੂੰ ਖਤਮ ਹੋਏ ਹਫਤੇ ਦੌਰਾਨ ਭਾਰਤ ਦਾ ਵਿਦੇਸ਼ੀ ਕਰੰਸੀ ਭੰਡਾਰ 9.81 ਅਰਬ ਡਾਲਰ ਘਟ ਕੇ 686.80 ਅਰਬ ਡਾਲਰ ’ਤੇ ਰਿਹਾ। ਇਸ ਤੋਂ ਪਿਛਲੇ ਹਫਤੇ ਕੁੱਲ ਭੰਡਾਰ 3.29 ਅਰਬ ਡਾਲਰ ਵਧ ਕੇ 696.61 ਅਰਬ ਡਾਲਰ ’ਤੇ ਰਿਹਾ ਸੀ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਕੇਂਦਰੀ ਬੈਂਕ ਦੇ ਅੰਕੜਿਆਂ ਅਨੁਸਾਰ ਸਮੀਖਿਆ ਅਧੀਨ ਹਫਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਦਾ ਅਹਿਮ ਹਿੱਸਾ ਮੰਨੀਆਂ ਜਾਣ ਵਾਲੀਆਂ ਵਿਦੇਸ਼ੀ ਕਰੰਸੀ ਜਾਇਦਾਦਾਂ 7.62 ਅਰਬ ਡਾਲਰ ਘਟ ਕੇ 551.99 ਅਰਬ ਡਾਲਰ ਰਹਿ ਗਈਆਂ। ਇਸ ਦੌਰਾਨ ਸੋਨੇ ਦੇ ਭੰਡਾਰ ਦੀ ਕੀਮਤ 2.06 ਅਰਬ ਡਾਲਰ ਘਟ ਕੇ 111.26 ਅਰਬ ਡਾਲਰ ਰਹੀ। ਵਿਸ਼ੇਸ਼ ਨਿਕਾਸੀ ਅਧਿਕਾਰ (ਐੱਸ. ਡੀ. ਆਰ.) 2.5 ਕਰੋੜ ਡਾਲਰ ਘਟ ਕੇ 18.78 ਅਰਬ ਡਾਲਰ ਰਿਹਾ। ਰਿਜ਼ਰਵ ਬੈਂਕ ਦੇ ਅੰਕੜਿਆਂ ਅਨੁਸਾਰ ਅੰਤਰਰਾਸ਼ਟਰੀ ਕਰੰਸੀ ਫੰਡ (ਆਈ. ਐੱਮ. ਐੱਫ.) ਕੋਲ ਭਾਰਤ ਦਾ ਰਾਖਵਾਂ ਭੰਡਾਰ ਵੀ ਸਮੀਖਿਆ ਅਧੀਨ ਹਫਤੇ ’ਚ 10.5 ਕਰੋੜ ਡਾਲਰ ਘਟ ਕੇ 4.77 ਅਰਬ ਡਾਲਰ ਰਿਹਾ।
ਇਹ ਵੀ ਪੜ੍ਹੋ : ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸੈਲਰੀ ਲਿਮਟ ਵਧਾਉਣ ਦੀ ਤਿਆਰੀ ’ਚ EPFO, 15,000 ਤੋਂ ਵੱਧ ਕੇ 30,000 ਰੁਪਏ ਤੱਕ ਹੋ ਸਕਦੀ ਹੈ ਤਨਖਾਹ ਹੱਦ
NEXT STORY