ਮੁੰਬਈ (ਭਾਸ਼ਾ) - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 5 ਦਸੰਬਰ ਨੂੰ ਖ਼ਤਮ ਹਫ਼ਤੇ ’ਚ 1.03 ਅਰਬ ਡਾਲਰ ਵਧ ਕੇ 687.26 ਅਰਬ ਡਾਲਰ ਹੋ ਗਿਆ। ਭਾਰਤੀ ਰਿਜ਼ਰਵ ਬੈਂਕ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : Zero Balance ਖਾਤਿਆਂ ਲਈ ਖੁਸ਼ਖਬਰੀ: RBI ਨੇ ਵਧਾਈਆਂ ਮੁਫ਼ਤ ਸਹੂਲਤਾਂ, ਜਲਦ ਲਾਗੂ ਹੋਣਗੇ ਨਵੇਂ ਨਿਯਮ
ਇਹ ਵੀ ਪੜ੍ਹੋ : ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ
ਅੱਜ ਜਾਰੀ ਅੰਕੜਿਆਂ ਅਨੁਸਾਰ ਵਿਦੇਸ਼ੀ ਕਰੰਸੀ ਭੰਡਾਰ ਦਾ ਪ੍ਰਮੁੱਖ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦਾਂ 1.51 ਅਰਬ ਡਾਲਰ ਘਟ ਕੇ 556.88 ਅਰਬ ਡਾਲਰ ਰਹਿ ਗਈਆਂ। ਰਿਜ਼ਰਵ ਬੈਂਕ ਨੇ ਦੱਸਿਆ ਕਿ ਹਫ਼ਤੇ ਦੌਰਾਨ ਸੋਨਾ ਭੰਡਾਰ ਦਾ ਮੁੱਲ 1.19 ਅਰਬ ਡਾਲਰ ਵਧ ਕੇ 106.98 ਅਰਬ ਡਾਲਰ ਹੋ ਗਿਆ। ਵਿਸ਼ੇਸ਼ ਨਿਕਾਸੀ ਹੱਕ (ਐੱਸ. ਡੀ. ਆਰ.) ਵੀ 9.3 ਕਰੋਡ਼ ਡਾਲਰ ਵਧ ਕੇ 18.72 ਅਰਬ ਡਾਲਰ ਹੋ ਗਿਆ। ਅੰਕੜਿਆਂ ਅਨੁਸਾਰ ਸਮੀਖਿਆ ਅਧੀਨ ਹਫ਼ਤੇ ’ਚ ਇੰਟਰਨੈਸ਼ਨਲ ਮਾਨੇਟਰੀ ਫੰਡ (ਆਈ. ਐੱਮ. ਐੱਫ.) ’ਚ ਭਾਰਤ ਦਾ ਰਾਖਵਾਂ ਭੰਡਾਰ 9.7 ਕਰੋਡ਼ ਡਾਲਰ ਘਟ ਕੇ 4.67 ਅਰਬ ਡਾਲਰ ਰਿਹਾ।
ਇਹ ਵੀ ਪੜ੍ਹੋ : ਅੱਜ ਖ਼ਰੀਦੋ 2 ਲੱਖ ਦਾ ਸੋਨਾ, 2035 'ਚ ਮਿਲਣ ਵਾਲੀ ਇਸਦੀ ਕੀਮਤ ਕਰੇਗੀ ਹੈਰਾਨ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਮੂਧੇ ਮੂੰਹ ਡਿੱਗੀ ਚਾਂਦੀ, 2 ਲੱਖ ਦੇ ਪੱਧਰ 'ਤੇ ਪਹੁੰਚਣ ਤੋਂ ਬਾਅਦ ਆਈ ਜ਼ਬਰਦਸਤ ਗਿਰਾਵਟ, ਸੋਨਾ ਵੀ ਫਿਸਲਿਆ
NEXT STORY