ਮੁੰਬਈ (ਵਾਰਤਾ) - ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਸੱਤਵੇਂ ਹਫਤੇ ਵਧ ਕੇ ਲਗਭਗ 593 ਅਰਬ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਰਿਜ਼ਰਵ ਬੈਂਕ ਆਫ ਇੰਡੀਆ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਦੇਸ਼ ਦੇ ਵਿਦੇਸ਼ੀ ਮੁਦਰਾ ਦੇ ਭੰਡਾਰ 21 ਮਈ ਨੂੰ ਖ਼ਤਮ ਹੋਏ ਹਫ਼ਤੇ ਵਿਚ 2.87 ਬਿਲੀਅਨ ਡਾਲਰ ਦੇ ਵਾਧੇ ਨਾਲ 592.89 ਅਰਬ ਡਾਲਰ ਹੋ ਗਏ, ਜੋ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਆਯਾਤ ਹੋਣ ਵਾਲੀ ਕੋਵਿਡ -19 ਸਮੱਗਰੀ 'ਤੋਂ ਆਈ-ਜੀਐੱਸਟੀ ਹਟਾਉਣ ਦਾ ਫ਼ੈਸਲਾ
ਇਸ ਤੋਂ ਪਹਿਲਾਂ 14 ਮਈ ਨੂੰ ਖ਼ਤਮ ਹੋਏ ਹਫ਼ਤੇ ਵਿਚ ਇਹ 56.3 ਕਰੋੜ ਡਾਲਰ ਦੇ ਵਾਧੇ ਨਾਲ 590.03 ਅਰਬ ਡਾਲਰ 'ਤੇ ਪਹੁੰਚ ਗਿਆ ਸੀ। ਕੇਂਦਰੀ ਬੈਂਕ ਨੇ ਦੱਸਿਆ ਕਿ ਵਿਦੇਸ਼ੀ ਮੁਦਰਾ ਭੰਡਾਰਾਂ ਦਾ ਸਭ ਤੋਂ ਵੱਡਾ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦ 21 ਮਈ ਨੂੰ ਖ਼ਤਮ ਹੋਏ ਹਫ਼ਤੇ ਦੌਰਾਨ 1.65 ਅਰਬ ਡਾਲਰ ਦੀ ਤੇਜ਼ੀ ਨਾਲ 548.52 ਅਰਬ ਡਾਲਰ 'ਤੇ ਪਹੁੰਚ ਗਈ। ਇਸ ਸਮੇਂ ਦੌਰਾਨ ਸੋਨੇ ਦੇ ਭੰਡਾਰ ਵੀ 1.19 ਅਰਬ ਡਾਲਰ ਦੇ ਵਾਧੇ ਨਾਲ 37.84 ਅਰਬ ਡਾਲਰ 'ਤੇ ਪਹੁੰਚ ਗਏ। ਅੰਤਰਰਾਸ਼ਟਰੀ ਮੁਦਰਾ ਫੰਡ ਕੋਲ ਰਿਜ਼ਰਵ 2.2 ਕਰੋੜ ਡਾਲਰ ਦੇ ਵਾਧੇ ਨਾਲ 5.02 ਅਰਬ ਡਾਲਰ ਅਤੇ ਵਿਸ਼ੇਸ਼ ਡਰਾਇੰਗ ਅਧਿਕਾਰ 70 ਲੱਖ ਡਾਲਰ ਦੇ ਵਾਧੇ ਨਾਲ 1.51 ਅਰਬ ਡਾਲਰ ਹੋ ਗਏ।
ਇਹ ਵੀ ਪੜ੍ਹੋ : 5 ਲੱਖ ਰੁਪਏ ਜਿੱਤਣ ਦਾ ਮੌਕਾ, 25 ਜੂਨ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਜਮਾਂ ਕਰਵਾਓ ਇਹ ਮਾਡਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
PNB ਘੁਟਾਲੇ ਦੇ ਮਾਸਟਰਮਾਈਂਡ ਦੀ ਡੋਮਿਨਿਕਾ ਤੋਂ ਹੋ ਸਕਦੀ ਹੈ ਭਾਰਤ ਵਾਪਸੀ
NEXT STORY