ਨਵੀਂ ਦਿੱਲੀ- ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਓ.) ਨੇ ਜੂਨ ਵਿਚ 4 ਕਾਰੋਬਾਰੀ ਸੈਸ਼ਨਾਂ ਵਿਚ ਭਾਰਤੀ ਸ਼ੇਅਰ ਬਾਜ਼ਾਰਾਂ ਵਿਚ ਲਗਭਗ 8,000 ਕਰੋੜ ਰੁਪਏ ਨਿਵੇਸ਼ ਕੀਤੇ ਹਨ। ਕੋਵਿਡ ਦੀ ਦੂਜੀ ਲਹਿਰ ਵਿਚ ਮਾਮਲੇ ਘੱਟ ਹੋਣ ਤੇ ਕੰਪਨੀਆਂ ਦੇ ਬਿਹਤਰ ਤਿਮਾਹੀ ਨਤੀਜਿਆਂ ਨਾਲ ਵਿਦੇਸ਼ੀ ਨਿਵੇਸ਼ਕਾਂ ਦਾ ਉਤਸ਼ਾਹ ਵਧਿਆ ਹੈ।
ਡਿਪਾਜ਼ਿਟਰੀ ਦੇ ਅੰਕੜਿਆਂ ਅਨੁਸਾਰ, ਇਸ ਤੋਂ ਪਹਿਲਾਂ ਮਈ ਵਿਚ ਐੱਫ. ਪੀ. ਆਈ. ਨੇ 2,954 ਕਰੋੜ ਰੁਪਏ ਅਤੇ ਅਪ੍ਰੈਲ ਵਿਚ 9,659 ਕਰੋੜ ਰੁਪਏ ਦੀ ਨਿਕਾਸੀ ਕੀਤੀ ਸੀ।
ਮਾਰਨਿੰਗਸਟਾਰ ਇੰਡੀਆ ਦੇ ਐਸੋਸੀਏਟ ਨਿਰਦੇਸ਼ਕ-ਪ੍ਰਬੰਧਕ (ਰਿਸਰਚ) ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ, ''ਟੀਕਾਕਰਨ ਵਿਚ ਤੇਜ਼ੀ ਅਤੇ ਮਾਮਲੇ ਘੱਟ ਹੋਣ ਨਾਲ ਅੱਗੇ ਚੱਲ ਕੇ ਐੱਫ. ਪੀ. ਆਈ. ਨਿਵੇਸ਼ ਹੋਰ ਵਧਣ ਦੀ ਉਮੀਦ ਹੈ।''' ਅੰਕੜਿਆਂ ਅਨੁਸਾਰ, ਐੱਫ. ਪੀ. ਆਈ. ਨੇ ਇਕ ਜੂਨ ਤੋਂ 4 ਜੂਨ ਦੌਰਾਨ ਭਾਰਤੀ ਸ਼ੇਅਰ ਬਾਜ਼ਾਰਾਂ ਵਿਚ ਸ਼ੁੱਧ ਰੂਪ ਨਾਲ 7,968 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਗ੍ਰੋ ਦੇ ਸਹਿ-ਸੰਸਥਾਪਕ ਅਤੇ ਮੁੱਖ ਸੰਚਾਲਨ ਅਧਿਕਾਰੀ (ਸੀ. ਈ. ਓ.) ਹਰਸ਼ ਜੈਨ ਨੇ ਕਿਹਾ, ''ਕੋਵਿਡ ਸੰਕਰਮਣ ਵਿਚ ਲਗਾਤਾਰ ਕਮੀ ਮਗਰੋਂ ਵਿਦੇਸ਼ੀ ਨਿਵੇਸ਼ਕ ਭਾਰਤੀ ਅਰਥਵਿਵਸਥਾ ਵਿਚ ਨਿਵੇਸ਼ ਨੂੰ ਲੈ ਕੇ ਆਸਵੰਦ ਨਜ਼ਰ ਆ ਰਹੇ ਹਨ।"
5 ਜੀ ਤਕਨਾਲੋਜੀ ਪੂਰੀ ਤਰ੍ਹਾਂ ਸੁਰੱਖਿਅਤ, ਸਿਹਤ 'ਤੇ ਕੋਈ ਮਾੜਾ ਪ੍ਰਭਾਵ ਨਹੀਂ: COAI
NEXT STORY