ਨਵੀਂ ਦਿੱਲੀ (ਭਾਸ਼ਾ) – ਬੁਨਿਆਦੀ ਢਾਂਚੇ ’ਤੇ ਖਰਚਾ ਅਤੇ ਦੁਨੀਆ ਦੀਆਂ ਵੱਡੀਆਂ ਅਰਥਵਿਵਸਥਾਵਾਂ ਦੇ ਚੰਗੇ ਪ੍ਰਦਰਸ਼ਨ ਕਾਰਨ ਚਾਲੂ ਵਿੱਤੀ ਸਾਲ 2023-24 ਦੀ ਪਹਿਲੀ ਛਿਮਾਹੀ ਵਿਚ ਦੇਸ਼ ਦਾ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਤੇਜ਼ੀ ਨਾਲ ਵਧਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਨੇ ਇਹ ਗੱਲ ਕਹੀ ਹੈ। ਉਨ੍ਹਾਂ ਨੇ ਨਾਲ ਹੀ ਜੋੜਿਆ ਕਿ ਭਾਰਤ ਨੂੰ ਹਾਲੇ ਕਾਫੀ ਕੁੱਝ ਕਰਨ ਦੀ ਲੋੜ ਹੈ ਅਤੇ 2025 ਤੱਕ 5000 ਅਰਬ ਅਮਰੀਕੀ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਲਗਭਗ ਅਸੰਭਵ ਹੈ।
ਇਹ ਵੀ ਪੜ੍ਹੋ : ਦਸੰਬਰ 'ਚ ਹੀ ਨਿਪਟਾ ਲਓ ਆਧਾਰ ਤੇ ਬੈਂਕ ਨਾਲ ਜੁੜੇ ਇਹ ਕੰਮ, 1 ਜਨਵਰੀ ਤੋਂ ਬਦਲ ਜਾਣਗੇ ਨਿਯਮ
ਰਾਜਨ ਨੇ ਅੱਗੇ ਕਿਹਾ ਕਿ ਭਾਰਤ ਦੀ ਵਿਕਾਸ ਦਰ ਮਜ਼ਬੂਤ ਹੋਣ ਦੇ ਬਾਵਜੂਦ ਨਿੱਜੀ ਨਿਵੇਸ਼ ਅਤੇ ਨਿੱਜੀ ਖਪਤ ’ਚ ਤੇਜ਼ੀ ਨਹੀਂ ਆਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਤੁਸੀ ਦੇਖ ਕਿ ਅਸੀਂ ਇਸ ਸਾਲ ਇੰਨਾ ਚੰਗਾ ਪ੍ਰਦਰਸ਼ਨ ਕਿਉਂ ਕੀਤਾ ਹੈ ਤਾਂ ਸਾਡੇ ਇੰਨਾ ਚੰਗਾ ਪ੍ਰਦਰਸ਼ਨ ਕਰਨ ਦਾ ਇਕ ਕਾਰਨ ਇਹ ਵੀ ਹੈ ਕਿ ਦੁਨੀਆ ਚੰਗਾ ਕਰ ਰਹੀ ਹੈ। ਰਾਜਨ ਨੇ ਕਿਹਾ ਕਿ ਪਹਿਲੀ ਛਿਮਾਹੀ ਵਿਚ ਇਸ ਬੇਹੱਦ ਮਜ਼ਬੂਤ ਵਿਕਾਸ ਦਾ ਦੂਜਾ ਕਾਰਨ ਬੁਨਿਆਦੀ ਢਾਂਚੇ ’ਤੇ ਜ਼ਬਰਦਸਤ ਸਰਕਾਰੀ ਖਰਚਾ ਹੈ। ਭਾਰਤ ਨੇ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਪ੍ਰਮੁੱਖ ਅਰਥਵਿਵਸਥਾ ਦਾ ਦਰਜਾ ਬਰਕਰਾਰ ਰੱਖਿਆ ਹੈ।
ਇਹ ਵੀ ਪੜ੍ਹੋ : Aadhaar ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਹੁਣ ਬਿਨ੍ਹਾਂ Finger Print ਦੇ ਬਣ ਸਕੇਗਾ ਆਧਾਰ ਕਾਰਡ
ਇਹ ਵੀ ਪੜ੍ਹੋ : ਨਿਵੇਸ਼ ਕਰਨ ਦੀ ਬਣਾ ਰਹੇ ਹੋ ਯੋਜਨਾ ਤਾਂ ਪੈਸਾ ਰੱਖੋ ਤਿਆਰ, ਇਸ ਹਫਤੇ ਖੁੱਲ੍ਹਣਗੇ 6 ਨਵੇਂ IPO
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ , ਜਾਣੋ ਦੇਸ਼ 'ਚ ਕੀਮਤੀ ਧਾਤਾਂ ਦੇ ਕਿੰਨੇ ਵਧੇ ਭਾਅ
NEXT STORY