ਜਲੰਧਰ— ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਰਾਹਤ ਦਾ ਸਿਲਸਿਲਾ ਜਾਰੀ ਹੈ। ਪੰਜਾਬ 'ਚ ਪੈਟਰੋਲ ਦੀ ਕੀਮਤ ਹੁਣ 80 ਰੁਪਏ 'ਤੇ ਆ ਗਈ ਹੈ ਤੇ ਡੀਜ਼ਲ ਵੀ 69 ਰੁਪਏ ਪ੍ਰਤੀ ਲਿਟਰ ਦੇ ਕਰੀਬ ਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 'ਚ ਪੰਜਾਬ 'ਚ ਪੈਟਰੋਲ ਦੀ ਕੀਮਤ 89 ਰੁਪਏ ਤੇ ਡੀਜ਼ਲ ਦੀ ਕੀਮਤ 75 ਰੁਪਏ ਦੇ ਪਾਰ ਹੋ ਗਈ ਸੀ। ਹੁਣ ਡੀਜ਼ਲ ਸਸਤਾ ਹੋਣ ਨਾਲ ਬੱਸਾਂ ਦਾ ਕਿਰਾਇਆ ਘਟਣ ਦੀ ਵੀ ਉਮੀਦ ਹੈ।26 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 35 ਪੈਸੇ ਅਤੇ ਡੀਜ਼ਲ 'ਚ 41 ਪੈਸੇ ਦੀ ਕਟੌਤੀ ਕੀਤੀ ਹੈ। ਪੈਟਰੋਲ ਤੇ ਡੀਜ਼ਲ 'ਤੇ ਰਾਹਤ ਮਿਲਣ ਦਾ ਸਿਲਸਿਲਾ ਪਿਛਲੇ ਮਹੀਨੇ ਦੀ 18 ਤਰੀਕ ਤੋਂ ਸ਼ੁਰੂ ਹੋਇਆ ਸੀ। ਉਸ ਹਿਸਾਬ ਨਾਲ ਪੈਟਰੋਲ ਦੀ ਕੀਮਤ 26 ਨਵੰਬਰ ਤਕ 8.34 ਰੁਪਏ ਤੇ ਡੀਜ਼ਲ ਦੀ ਕੀਮਤ 6.40 ਰੁਪਏ ਘੱਟ ਹੋ ਗਈ ਹੈ।
ਸਿਰਫ ਨਵੰਬਰ ਮਹੀਨੇ 'ਚ ਹੀ ਹੁਣ ਤਕ ਪੈਟਰੋਲ 4.88 ਰੁਪਏ ਤੇ ਡੀਜ਼ਲ 4.49 ਰੁਪਏ ਸਸਤਾ ਹੋ ਚੁੱਕਾ ਹੈ। ਦਿੱਲੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 74.49 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 69.29 ਰੁਪਏ ਪ੍ਰਤੀ ਲਿਟਰ 'ਤੇ ਆ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 80.03 ਰੁਪਏ ਅਤੇ ਡੀਜ਼ਲ ਦੀ 72.56 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 76.47 ਰੁਪਏ ਅਤੇ ਚੇਨਈ 'ਚ 77.32 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਕੋਲਕਾਤਾ 'ਚ ਡੀਜ਼ਲ ਦੀ ਕੀਮਤ 71.14 ਰੁਪਏ ਅਤੇ ਚੇਨਈ 'ਚ 73.20 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ।
ਪੰਜਾਬ 'ਚ ਪੈਟਰੋਲ-ਡੀਜ਼ਲ ਦੇ ਰੇਟ :

ਜਲੰਧਰ 'ਚ ਪੈਟਰੋਲ ਦੀ ਕੀਮਤ ਸ਼ਨੀਵਾਰ ਨੂੰ 79 ਰੁਪਏ 59 ਪੈਸੇ ਅਤੇ ਡੀਜ਼ਲ ਦੀ 69 ਰੁਪਏ 13 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ 'ਚ ਅੱਜ ਪੈਟਰੋਲ ਦੀ ਕੀਮਤ 80 ਰੁਪਏ 20 ਪੈਸੇ ਅਤੇ ਡੀਜ਼ਲ ਦੀ 69 ਰੁਪਏ 66 ਪੈਸੇ ਹੋ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 80 ਰੁਪਏ 06 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 69 ਰੁਪਏ 53 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ 'ਚ ਪੈਟਰੋਲ ਦੀ ਕੀਮਤ 79 ਰੁਪਏ 99 ਪੈਸੇ ਅਤੇ ਡੀਜ਼ਲ ਦੀ ਕੀਮਤ 69 ਰੁਪਏ 47 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 80 ਰੁਪਏ 37 ਪੈਸੇ ਅਤੇ ਡੀਜ਼ਲ ਦੀ 69 ਰੁਪਏ 80 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 70.38 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 65 ਰੁਪਏ 95 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।
ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਜਨਤਾ ਲਈ ਤੇ ਲਾਭ...
NEXT STORY