ਬਿਜ਼ਨੈੱਸ ਡੈਸਕ : ਦੇਸ਼ ਦੇ ਕਰੋੜਾਂ ਗਿੱਗ ਵਰਕਰਾਂ (Gig Workers) ਲਈ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਨਵੇਂ ਲੇਬਰ ਕੋਡ ਦੇ ਤਹਿਤ ਗਿੱਗ ਅਤੇ ਪਲੇਟਫਾਰਮ ਵਰਕਰਾਂ ਨੂੰ ਸੋਸ਼ਲ ਸਿਕਿਓਰਿਟੀ (ਸਮਾਜਿਕ ਸੁਰੱਖਿਆ) ਮੁਹੱਈਆ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਨਾਲ ਦੇਸ਼ ਦੇ ਲਗਭਗ 1 ਕਰੋੜ ਵਰਕਰਾਂ ਨੂੰ ਸਿੱਧਾ ਫਾਇਦਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : 1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
22 ਜੂਨ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ
ਸਰਕਾਰ ਨੇ ਸਾਰੇ ਈ-ਕਾਮਰਸ ਪਲੇਟਫਾਰਮਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਨਾਲ ਜੁੜੇ ਸਾਰੇ ਗਿੱਗ ਵਰਕਰਾਂ ਦੀ ਜਾਣਕਾਰੀ 22 ਜੂਨ ਤੱਕ ਮੰਤਰਾਲੇ ਦੇ ਈ-ਸ਼੍ਰਮ (e-Shram) ਪੋਰਟਲ 'ਤੇ ਦਰਜ ਕਰਵਾਉਣ। ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਸੰਯੁਕਤ ਸਕੱਤਰ ਆਸ਼ੂਤੋਸ਼ ਏ. ਟੀ. ਪੇਡਨੇਕਰ ਨੇ ਦੱਸਿਆ ਕਿ ਵਰਕਫੋਰਸ ਨਾਲ ਜੁੜੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਵਰਕਰਾਂ ਲਈ ਸੋਸ਼ਲ ਸਿਕਿਓਰਿਟੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ
ਕੀ ਹੈ ਸਰਕਾਰ ਦੀ ਯੋਜਨਾ?
ਸਰਕਾਰ ਫੰਡ ਮੈਨੇਜਰਾਂ ਦੀ ਸਲਾਹ ਨਾਲ ਵਿਸ਼ੇਸ਼ ਸਕੀਮਾਂ ਤਿਆਰ ਕਰ ਰਹੀ ਹੈ ਤਾਂ ਜੋ ਪਲੇਟਫਾਰਮ ਵਰਕਰਾਂ ਨੂੰ ਬੁਢਾਪੇ ਜਾਂ ਕਿਸੇ ਹੋਰ ਲੋੜ ਵੇਲੇ ਵਿੱਤੀ ਸੁਰੱਖਿਆ ਮਿਲ ਸਕੇ। ਜ਼ਿਕਰਯੋਗ ਹੈ ਕਿ ਸੋਸ਼ਲ ਸਿਕਿਓਰਿਟੀ ਕੋਡ ਨੂੰ 8 ਮਈ ਨੂੰ ਨੋਟੀਫਾਈ ਕੀਤਾ ਗਿਆ ਸੀ, ਜਿਸ ਨੂੰ ਹੁਣ ਗਿੱਗ ਵਰਕਰਾਂ ਲਈ ਲਾਗੂ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਇਹ ਵੀ ਪੜ੍ਹੋ : ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ
2030 ਤੱਕ 2.5 ਕਰੋੜ ਹੋ ਜਾਵੇਗੀ ਗਿੱਗ ਵਰਕਰਾਂ ਦੀ ਗਿਣਤੀ
ਨੀਤੀ ਆਯੋਗ ਦੀ ਇੱਕ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਗਿੱਗ ਵਰਕਰਾਂ ਦਾ ਦਾਇਰਾ ਤੇਜ਼ੀ ਨਾਲ ਵਧ ਰਿਹਾ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਲਗਭਗ 1 ਕਰੋੜ ਗਿੱਗ ਵਰਕਰ ਹਨ, ਜਿਨ੍ਹਾਂ ਦੀ ਗਿਣਤੀ ਸਾਲ 2030 ਤੱਕ ਢਾਈ ਕਰੋੜ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਇਨ੍ਹਾਂ ਵਰਕਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ : ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Spicejet ਦੀਆਂ ਵਧੀਆਂ ਮੁਸ਼ਕਲਾਂ: 124.65 ਕਰੋੜ ਦਾ ਨੋਟਿਸ ਮਿਲਣ ਤੋਂ ਬਾਅਦ ਵਧਿਆ ਰਜਿਸਟ੍ਰੇਸ਼ਨ ਰੱਦ ਹੋਣ ਦਾ ਖ਼ਤਰਾ
NEXT STORY