ਨਵੀਂ ਦਿੱਲੀ - ਦੇਸ਼ ਭਰ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਤਿੰਨ ਕਾਰੋਬਾਰੀ ਸੈਸ਼ਨਾਂ 'ਚ ਸੋਨਾ 1,100 ਰੁਪਏ ਸਸਤਾ ਹੋਇਆ ਹੈ, ਜਦਕਿ ਚਾਂਦੀ ਦੀ ਕੀਮਤ 'ਚ ਵੀ 2,250 ਰੁਪਏ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੌਮਾਂਤਰੀ ਬਾਜ਼ਾਰ ’ਚ ਰਿਕਾਰਡ ਮਹਿੰਗੀ ਹੋਈ ਖੰਡ, 12 ਸਾਲਾਂ ਦੇ ਉੱਚ ਪੱਧਰ ’ਤੇ ਪੁੱਜੀਆਂ ਕੀਮਤਾਂ
ਪਿਛਲੇ ਕਾਰੋਬਾਰੀ ਦਿਨ ਭਾਵ ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 650 ਰੁਪਏ ਸਸਤਾ ਹੋ ਕੇ 59,000 ਰੁਪਏ ਤੋਂ ਘੱਟ ਕੇ 58,950 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਚਾਂਦੀ ਵੀ 1,000 ਰੁਪਏ ਦੀ ਵੱਡੀ ਗਿਰਾਵਟ ਨਾਲ 74,000 ਰੁਪਏ ਤੋਂ ਹੇਠਾਂ ਆ ਕੇ 73,100 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।
ਉਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 59,600 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 74,100 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। HDFC ਸਕਿਓਰਿਟੀਜ਼ ਸੀਨੀਅਰ ਵਿਸ਼ਲੇਸ਼ਕ (ਵਸਤੂ) ਸੌਮਿਲ ਗਾਂਧੀ ਨੇ ਕਿਹਾ, ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਅਮਰੀਕੀ ਬਾਂਡਾਂ 'ਤੇ ਰਿਟਰਨ ਵਧਣ ਨਾਲ ਵਿਸ਼ਵ ਬਾਜ਼ਾਰਾਂ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਆਈ। ਕਾਮੈਕਸ 'ਤੇ ਸੋਨਾ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਡਿੱਗ ਗਿਆ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,877 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਚਾਂਦੀ ਵੀ ਕਮਜ਼ੋਰੀ ਨਾਲ 22.55 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।
ਇਹ ਵੀ ਪੜ੍ਹੋ : 1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਖ਼ਰੀਦ, ਸਟੋਰੇਜ ਦੀ ਘਾਟ ਨਾਲ ਜੂਝ ਰਹੀ FCI
ਨਿਵੇਸ਼ਕਾਂ ਦੇ 2.95 ਲੱਖ ਕਰੋੜ ਡੁੱਬੇ
ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦ ਹੋਏ ਅਤੇ ਸੈਂਸੈਕਸ 610 ਅੰਕ ਡਿੱਗ ਗਿਆ। ਗਲੋਬਲ ਬਾਜ਼ਾਰਾਂ 'ਚ ਕਮਜ਼ੋਰੀ ਵਿਚਾਲੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੀ ਲਗਾਤਾਰ ਵਾਪਸੀ ਕਾਰਨ ਬਾਜ਼ਾਰ ਘਾਟੇ 'ਚ ਰਿਹਾ। ਇਸ ਤੋਂ ਇਲਾਵਾ ਰਿਲਾਇੰਸ ਇੰਡਸਟਰੀਜ਼, ਇਨਫੋਸਿਸ ਅਤੇ ਆਈਟੀਸੀ ਸ਼ੇਅਰਾਂ ਵਿੱਚ ਵਿਕਰੀ ਕਾਰਨ ਵੀ. ਬਾਜ਼ਾਰ ਦੀ ਧਾਰਨਾ ਪ੍ਰਭਾਵਿਤ ਹੋਈ।
ਸੈਂਸੈਕਸ 610.37 ਅੰਕ ਡਿੱਗ ਕੇ 65,508.32 'ਤੇ ਬੰਦ ਹੋਇਆ। ਦਿਨ ਦੌਰਾਨ ਇਹ 695.3 ਅੰਕ ਤੱਕ ਡਿੱਗ ਗਿਆ ਸੀ।
ਨਿਫਟੀ 192.90 ਅੰਕ ਡਿੱਗ ਕੇ 19,523.55 'ਤੇ ਬੰਦ ਹੋਇਆ।
ਗਿਰਾਵਟ ਕਾਰਨ ਨਿਵੇਸ਼ਕਾਂ ਦੀ ਪੂੰਜੀ 2.95 ਲੱਖ ਕਰੋੜ ਰੁਪਏ ਘਟ ਕੇ 316.65 ਲੱਖ ਕਰੋੜ ਰੁਪਏ ਰਹਿ ਗਈ।
ਇਹ ਵੀ ਪੜ੍ਹੋ : ਅਫਗਾਨ ਕਰੰਸੀ ਦਾ ਸੰਸਾਰ ’ਚ ਵਧੀਆ ਪ੍ਰਦਰਸ਼ਨ, ਸਤੰਬਰ ਤਿਮਾਹੀ ’ਚ ਕਈ ਦੇਸ਼ਾਂ ਨੂੰ ਪਛਾੜਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੁਲਾਈ ਦੇ ਮਹੀਨੇ ਭਾਰਤ ਦੇ ਖਣਿਜ ਉਤਪਾਦਨ 'ਚ ਹੋਇਆ 10.7 ਫ਼ੀਸਦੀ ਵਾਧਾ
NEXT STORY