ਨਵੀਂ ਦਿੱਲੀ—ਵਿਦੇਸ਼ਾਂ 'ਚ ਪੀਲੀ ਧਾਤੂ 'ਚ ਰਹੀ ਨਰਮੀ ਦੇ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 30 ਰੁਪਏ ਫਿਸਲ ਕੇ 39,670 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਚਾਂਦੀ ਵੀ 40 ਰੁਪਏ ਟੁੱਟ ਕੇ 46,835 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ਵਿਕੀ ਹੈ।
ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ 2.80 ਡਾਲਰ ਫਿਸਲ ਕੇ 1,487.10 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਵੀ 4.40 ਡਾਲਰ ਫਿਸਲ ਕੇ 1,488.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ।
ਭਾਰਤ 'ਚ ਸੋਨੇ ਦੀ ਮੰਗ 32 ਫੀਸਦੀ ਘਟੀ, WGC ਦੀ ਰਿਪੋਰਟ 'ਚ ਹੋਇਆ ਖੁਲਾਸਾ
NEXT STORY