ਨਵੀਂ ਦਿੱਲੀ—ਵਿਦੇਸ਼ਾਂ 'ਚ ਪੀਲੀ ਧਾਤੂ 'ਚ ਰਹੀ ਨਰਮੀ ਦੇ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਵੀ ਸੋਨੇ 'ਤੇ ਦਬਾਅ ਰਿਹਾ ਅਤੇ ਇਹ ਸ਼ੁੱਕਰਵਾਰ ਨੂੰ 45 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ ਅੱਜ 1.25 ਡਾਲਰ ਟੁੱਟ ਕੇ 1,575.80 ਡਾਲਰ ਪ੍ਰਤੀ ਔਂਸ ਦੇ ਭਾਅ ਵਿਕਿਆ। ਇਸ ਤੋਂ ਪਹਿਲਾਂ ਸ਼ੁਰੂਆਤੀ ਕਾਰੋਬਾਰ 'ਚ ਇਹ ਡੇਢ ਹਫਤੇ ਦੇ ਸਭ ਤੋਂ ਉੱਚੇ ਪੱਧਰ 1,577.89 ਡਾਲਰ ਪ੍ਰਤੀ ਔਂਸ ਤੱਕ ਪਹੁੰਚਣ 'ਚ ਕਾਮਯਾਬ ਰਿਹਾ ਸੀ, ਪਰ ਕੋਰੋਨਾਵਾਇਰਸ ਦੇ ਕੰਟਰੋਲ ਨੂੰ ਲੈ ਕੇ ਬੱਝੀ ਉਮੀਦ ਤੋਂ ਬਾਅਦ ਇਹ ਦਬਾਅ 'ਚ ਆ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 0.70 ਡਾਲਰ ਦੀ ਨਰਮੀ ਦੇ ਨਾਲ 1,578.10 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੇ ਵਿਪਰੀਤ ਚਾਂਦੀ ਹਾਜ਼ਿਰ 0.04 ਡਾਲਰ ਚਮਕ ਕੇ 17.67 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
ਬੈਂਕ ਤੋਂ ਪਰੇਸ਼ਾਨ ਸੀ ਕਾਰੋਬਾਰੀ, ਟਵੀਟ 'ਤੇ ਵਿੱਤ ਮੰਤਰੀ ਨੇ ਦਿੱਤਾ ਭਰੋਸਾ
NEXT STORY