ਨਵੀਂ ਦਿੱਲੀ - ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ ਅਸਮਾਨ 'ਤੇ ਪਹੁੰਚ ਗਈਆਂ ਹਨ। ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ ਇੱਕ ਵਾਰ ਫਿਰ 76 ਹਜ਼ਾਰ ਰੁਪਏ ਦੇ ਪਾਰ ਪਹੁੰਚ ਗਈ ਹੈ। ਮਾਹਿਰਾਂ ਮੁਤਾਬਕ ਤਿਉਹਾਰੀ ਸੀਜ਼ਨ ਕਾਰਨ ਸੋਨੇ ਦੀ ਮੰਗ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਨਤੀਜੇ ਵਜੋਂ ਕੀਮਤਾਂ ਵਿਚ ਹੋਰ ਵੀ ਵਾਧਾ ਹੋ ਸਕਦਾ ਹੈ। ਦੂਜੇ ਪਾਸੇ ਅਮਰੀਕੀ ਕੇਂਦਰੀ ਬੈਂਕ ਫੇਡ ਨੇ ਇਕ ਵਾਰ ਫਿਰ ਸੰਕੇਤ ਦਿੱਤਾ ਹੈ ਕਿ ਨਵੰਬਰ ਮਹੀਨੇ ਵਿਚ ਵਿਆਜ ਦਰਾਂ ਵਿਚ ਕਟੌਤੀ ਕਰ ਸਕਦਾ ਹੈ। ਇਸ ਕਾਰਨ ਸੰਕੇਤ ਮਿਲ ਰਹੇ ਹਨ ਕਿ ਆਉਣ ਵਾਲੇ ਸਮੇਂ ਵਿਚ ਕੀਮਤੀ ਧਾਤਾਂ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।
ਪੰਜਾਬ ਵਿੱਚ ਕੀਮਤੀ ਧਾਤਾਂ ਦੇ ਭਾਅ
24 ਕੈਰੇਟ ਸੋਨੇ ਦੀ ਕੀਮਤ ਲਗਭਗ 75,600 ਰੁਪਏ ਹੈ ਤੇ 22 ਕੈਰੇਟ ਸੋਨੇ ਦੀ ਕੀਮਤ ਲਗਭਗ 69,250 ਰੁਪਏ ਹਨ।
ਦਿੱਲੀ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ
ਸ਼ੁੱਕਰਵਾਰ ਨੂੰ ਦਿੱਲੀ 'ਚ ਸੋਨੇ ਦੀ ਕੀਮਤ 1,150 ਰੁਪਏ ਵਧ ਕੇ 78,500 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਵੀਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 77,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 1,150 ਰੁਪਏ ਦੀ ਛਾਲ ਮਾਰ ਕੇ 78,100 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਬੰਦ ਮੁੱਲ 'ਚ ਸੋਨੇ ਦੀ ਕੀਮਤ 76,950 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।
ਚਾਂਦੀ ਦੀ ਕੀਮਤ 1,500 ਰੁਪਏ ਵਧ ਕੇ 93,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਤੇਜ਼ੀ ਰਹੀ। ਵੀਰਵਾਰ ਨੂੰ ਚਾਂਦੀ 91,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਕਾਰੋਬਾਰੀਆਂ ਨੇ ਕਿਹਾ ਕਿ ਸਥਾਨਕ ਮੰਗ ਵਧਣ ਦੇ ਨਾਲ-ਨਾਲ ਸਕਾਰਾਤਮਕ ਵਿਸ਼ਵ ਰੁਝਾਨ ਕਾਰਨ ਸੋਨੇ ਦੀਆਂ ਕੀਮਤਾਂ ਵਧੀਆਂ ਹਨ।
ਮਲਟੀ ਕਮੋਡਿਟੀ ਐਕਸਚੇਂਜ 'ਤੇ ਕੀਮਤਾਂ
ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਅਕਤੂਬਰ ਮਹੀਨੇ 'ਚ ਹੁਣ ਤੱਕ ਸੋਨੇ ਦੀ ਕੀਮਤ 'ਚ ਲਗਭਗ 700 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਮਹੀਨੇ 30 ਅਕਤੂਬਰ 2024 ਦੇ ਦਿਨ ਸੋਨੇ ਦੀ ਕੀਮਤ 75,611 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਕਾਰੋਬਾਰ ਕਰਦੀ ਦੇਖੀ ਗਈ ਸੀ। ਉਦੋਂ ਤੋਂ ਹੁਣ ਤੱਕ ਸੋਨੇ ਦੀਆਂ ਕੀਮਤਾਂ 'ਚ 696 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਹੋਇਆ ਹੈ। ਫਿਲਹਾਲ MCX 'ਤੇ ਸੋਨੇ ਦੀ ਕੀਮਤ 76,307 ਰੁਪਏ ਪ੍ਰਤੀ ਦਸ ਗ੍ਰਾਮ ਹੈ।
ਮਲਟੀ ਕਮੋਡਿਟੀ ਐਕਸਚੇਂਜ 'ਤੇ ਅਕਤੂਬਰ ਮਹੀਨੇ 'ਚ ਹੁਣ ਤੱਕ ਚਾਂਦੀ ਦੀ ਕੀਮਤ 'ਚ ਕਰੀਬ 1000 ਰੁਪਏ ਪ੍ਰਤੀ ਕਿਲੋ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਮਹੀਨੇ 30 ਸਤੰਬਰ ਨੂੰ ਚਾਂਦੀ 90,719 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜਿਸ 'ਚ ਹੁਣ ਤੱਕ 971 ਰੁਪਏ ਦਾ ਵਾਧਾ ਦੇਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਚਾਂਦੀ ਦੀ ਕੀਮਤ ਫਿਲਹਾਲ 91,690 ਰੁਪਏ ਹੈ।
ਇਹ ਵੀ ਪੜ੍ਹੋ :
RBI Holidays: ਤਿਉਹਾਰਾਂ ਦਾ ਜਸ਼ਨ ਅਤੇ ਛੁੱਟੀਆਂ ਦੀ ਭਰਮਾਰ, 14 ਅਕਤੂਬਰ ਨੂੰ ਛੁੱਟੀ ਦਾ ਐਲਾਨ
NEXT STORY