ਨਵੀਂ ਦਿੱਲੀ - ਦੇਸ਼ ਵਿਚ ਇਕ ਵਾਰ ਫਿਰ ਤੋਂ ਸੋਨੇ ਤੇ ਚਾਂਦੀ ਦੀਆਂ ਵੱਧ ਰਹੀਆਂ ਕੀਮਤਾਂ ਸੁਣ ਕੇ ਲੋਕਾਂ ਨੂੰ ਮੁੜ ਝਟਕਾ ਲੱਗਿਆ ਹੈ। ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਅੱਜ ਤੇਜ਼ੀ ਦੇ ਨਾਲ ਸ਼ੁਰੂ ਹੋਈ, ਜਦਕਿ ਚਾਂਦੀ ਦਾ ਵਾਇਦਾ ਭਾਅ ਗਿਰਾਵਟ ਨਾਲ ਖੁੱਲ੍ਹਿਆ। ਹਾਲਾਂਕਿ ਬਾਅਦ 'ਚ ਇਸ 'ਚ ਵੀ ਤੇਜ਼ੀ ਦੇਖਣ ਨੂੰ ਮਿਲੀ। ਦੱਸ ਦੇਈਏ ਕਿ ਅੱਜ ਚਾਂਦੀ ਦਾ ਵਾਇਦਾ 72 ਹਜ਼ਾਰ ਰੁਪਏ ਤੋਂ ਉੱਪਰ ਅਤੇ ਸੋਨੇ ਦਾ ਵਾਇਦਾ 59 ਹਜ਼ਾਰ ਰੁਪਏ ਤੋਂ ਉੱਪਰ ਚੱਲ ਰਿਹਾ ਹੈ।
ਸੋਨਾ ਹੋਇਆ ਮਹਿੰਗਾ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਅਗਸਤ ਇਕਰਾਰਨਾਮਾ 65 ਰੁਪਏ ਦੀ ਤੇਜ਼ੀ ਦੇ ਨਾਲ 59,222 ਰੁਪਏ ਦੇ ਭਾਅ ਨਾਲ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਠੇਕਾ 76 ਰੁਪਏ ਦੇ ਵਾਧੇ ਨਾਲ 59,233 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਸ ਨੇ 59,250 ਰੁਪਏ ਦੇ ਭਾਅ 'ਤੇ ਦਿਨ ਦਾ ਉੱਚ ਪੱਧਰ ਅਤੇ 59,171 ਰੁਪਏ ਦੇ ਭਾਅ ਨਾਲ ਦਿਨ ਦੇ ਹੇਠਲੇ ਪੱਧਰ ਨੂੰ ਛੂਹ ਲਿਆ। ਦੱਸ ਦੇਈਏ ਕਿ ਪਿਛਲੇ ਮਹੀਨੇ ਇਸ ਠੇਕੇ ਨੇ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ ਨਾਲ ਸਭ ਤੋਂ ਉੱਚੇ ਪੱਧਰ ਨੂੰ ਛੂਹ ਲਿਆ ਸੀ।
ਚਾਂਦੀ ਦਾ ਵਾਇਦਾ ਭਾਅ
MCX 'ਤੇ ਚਾਂਦੀ ਦਾ ਬੈਂਚਮਾਰਕ ਜੁਲਾਈ ਠੇਕਾ 125 ਰੁਪਏ ਦੀ ਗਿਰਾਵਟ ਨਾਲ 72,321 ਰੁਪਏ 'ਤੇ ਖੁੱਲ੍ਹਿਆ। ਹਾਲਾਂਕਿ ਬਾਅਦ 'ਚ ਇਸ 'ਚ ਵੀ ਉਛਾਲ ਦੇਖਣ ਨੂੰ ਮਿਲਿਆ ਅਤੇ ਖ਼ਬਰ ਲਿਖੇ ਜਾਣ ਤੱਕ ਇਹ 26 ਰੁਪਏ ਦੇ ਵਾਧੇ ਨਾਲ 72,472 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,512 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,288 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਮਹੀਨੇ ਚਾਂਦੀ ਦੀ ਫਿਊਚਰ ਕੀਮਤ 78,000 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਕੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ।
GDP ਦੇ ਮੋਰਚੇ ’ਤੇ ਵਧੀ ਚੀਨ ਦੀ ਚਿੰਤਾ, ਅਰਥਵਿਵਸਥਾ ’ਚ ਆ ਸਕਦੀ ਹੈ ਵੱਡੀ ਗਿਰਾਵਟ
NEXT STORY