ਨਵੀਂ ਦਿੱਲੀ - ਬੁੱਧਵਾਰ 15 ਜਨਵਰੀ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ ਰਹੀ। ਅੱਜ MCX 'ਤੇ ਸੋਨੇ ਦੀ ਕੀਮਤ 0.21 ਫੀਸਦੀ ਵਧ ਕੇ 78,322 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ, ਜਦਕਿ ਚਾਂਦੀ ਦੀ ਕੀਮਤ 0.19 ਫੀਸਦੀ ਵਧ ਕੇ 90,725 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।
ਇਸ ਸਾਲ ਹੁਣ ਤੱਕ ਸੋਨਾ 1,442 ਰੁਪਏ ਤੋਂ ਵੱਧ ਚੜ੍ਹਿਆ
IBJA ਅਨੁਸਾਰ, ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 1,442 ਰੁਪਏ ਵਧੀ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 2,345 ਰੁਪਏ ਦਾ ਵਾਧਾ ਹੋਇਆ ਹੈ। 1 ਜਨਵਰੀ ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 78,025 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 86,055 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 88,400 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ।
ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,948 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਮਜ਼ਬੂਤੀ ਨਾਲ ਖੁੱਲ੍ਹੇ ਸ਼ੇਅਰ ਬਾਜ਼ਾਰ: ਸੈਂਸੈਕਸ 300 ਅੰਕ ਚੜ੍ਹਿਆ ਤੇ ਨਿਫਟੀ 23,250 ਦੇ ਨੇੜੇ
NEXT STORY