ਨਵੀਂ ਦਿੱਲੀ - ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਘਰੇਲੂ ਵਾਇਦਾ ਬਾਜ਼ਾਰ 'ਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਤੇਜ਼ੀ ਨਾਲ ਖੁੱਲ੍ਹੀਆਂ। ਚਾਂਦੀ ਦਾ ਵਾਇਦਾ 69,000 ਰੁਪਏ ਦੇ ਨੇੜੇ ਅਤੇ ਸੋਨੇ ਦਾ ਵਾਇਦਾ 57,400 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚਿੰਤਾ ਦੀ ਲਹਿਰ, ਇਜ਼ਰਾਈਲ ’ਚ ਕੰਮ ਕਰ ਰਹੀਆਂ 6 ਹਜ਼ਾਰ ਭਾਰਤੀ ਨਰਸਾਂ ਲਈ ਸਥਿਤੀ ਗੰਭੀਰ
ਸੋਨੇ ਦੇ ਫਿਊਚਰਜ਼ ਕੀਮਤਾਂ ਵਿੱਚ ਵਾਧਾ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਕੰਨਟ੍ਰੈਕਟ ਅੱਜ 129 ਰੁਪਏ ਦੇ ਵਾਧੇ ਨਾਲ 57,000 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 586 ਰੁਪਏ ਦੇ ਵਾਧੇ ਨਾਲ 57,457 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ 57,480 ਰੁਪਏ ਦੇ ਭਾਅ 'ਤੇ ਦਿਨ ਦੇ ਉੱਚੇ ਪੱਧਰ ਅਤੇ 57,000 ਰੁਪਏ ਦੇ ਭਾਅ 'ਤੇ ਹੇਠਲਾ ਪੱਧਰ ਛੂਹ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।
ਚਾਂਦੀ ਵੀ ਚਮਕੀ
ਚਾਂਦੀ ਦੀ ਗੱਲ ਕਰੀਏ ਤਾਂ MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 570 ਰੁਪਏ ਦੇ ਵਾਧੇ ਨਾਲ 68,740 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 844 ਰੁਪਏ ਦੇ ਵਾਧੇ ਨਾਲ 69,014 ਰੁਪਏ 'ਤੇ ਵਪਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 69,101 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 68,570 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੇਠਲੇ ਪੱਧਰ ਨੂੰ ਛੋਹ ਗਿਆ।
ਇਹ ਵੀ ਪੜ੍ਹੋ : ਨਵੇਂ ਲੋਗੋ ਅਤੇ ਡਿਜ਼ਾਈਨ ਨਾਲ AirIndia ਨੇ ਜਾਰੀ ਕੀਤੀ ਆਪਣੇ ਏ-350 ਜਹਾਜ਼ ਦੀ ਪਹਿਲੀ ਝਲਕ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਕਾਮੈਕਸ 'ਤੇ ਸੋਨਾ 1861.30 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 1845.20 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 19.40 ਡਾਲਰ ਦੇ ਵਾਧੇ ਨਾਲ 1864.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 21.94 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 21.72 ਡਾਲਰ ਸੀ।
ਐਚਡੀਐਫਸੀ ਸਕਿਓਰਿਟੀਜ਼ ਦੇ ਮੁਖੀ (ਕਮੋਡਿਟੀ ਅਤੇ ਕਰੰਸੀ) ਅਨੁਜ ਗੁਪਤਾ ਨੇ ਕਿਹਾ, 'ਜਦੋਂ ਵਿਸ਼ਵ ਅਰਥਵਿਵਸਥਾ ਵਿੱਚ ਅਨਿਸ਼ਚਿਤਤਾ ਹੁੰਦੀ ਹੈ, ਲੋਕ ਸੋਨੇ ਵਿੱਚ ਨਿਵੇਸ਼ ਵਧਾਉਂਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਸੋਨਾ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗਾ ਅਤੇ ਇਸ ਦੀ ਕੀਮਤ ਨਹੀਂ ਘਟੇਗੀ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਸੋਨੇ ਦੀ ਮੰਗ ਵਧ ਸਕਦੀ ਹੈ।
ਇਹ ਵੀ ਪੜ੍ਹੋ : ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਮਾਰੂਤੀ, ਸਾਲਾਨਾ ਕੀਤਾ ਜਾਵੇਗਾ 40 ਲੱਖ ਵਾਹਨਾਂ ਦਾ ਉਤਪਾਦਨ
NEXT STORY