ਨਵੀਂ ਦਿੱਲੀ - ਪਿਛਲੇ ਹਫ਼ਤੇ ਭਾਰੀ ਉਤਰਾਅ-ਚੜ੍ਹਾਅ ਵਿਚਕਾਰ ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੇ ਖਰੀਦਦਾਰਾਂ ਨੂੰ ਰਾਹਤ ਮਿਲੀ ਹੈ। ਅੱਜ, ਸੋਮਵਾਰ 27 ਜਨਵਰੀ ਨੂੰ, ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) 'ਤੇ ਦੋਵਾਂ ਦੇ ਫਿਊਚਰਜ਼ ਭਾਅ ਵਿੱਚ ਤਿੱਖੀ ਗਿਰਾਵਟ ਆਈ ਹੈ। ਸੋਨੇ ਦੀ ਕੀਮਤ 0.26% ਘੱਟ ਕੇ 79,821 ਰੁਪਏ ਰਹਿ ਗਈ ਜਦੋਂ ਕਿ ਚਾਂਦੀ ਦੀ ਕੀਮਤ 0.98 ਪ੍ਰਤੀਸ਼ਤ ਟੁੱਟੀ ਹੈ ਅਤੇ ਇਹ 90,700 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।
ਸ਼ੁੱਕਰਵਾਰ ਨੂੰ 83,000 ਨੂੰ ਪਾਰ ਕਰ ਗਿਆ ਸੋਨਾ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਅੱਠਵੇਂ ਸੈਸ਼ਨ 'ਚ ਤੇਜ਼ੀ ਜਾਰੀ ਰਹੀ ਅਤੇ ਇਹ 200 ਰੁਪਏ ਵਧ ਕੇ ਪਹਿਲੀ ਵਾਰ 83,000 ਰੁਪਏ ਪ੍ਰਤੀ 10 ਗ੍ਰਾਮ ਦੇ ਮਨੋਵਿਗਿਆਨਕ ਪੱਧਰ ਨੂੰ ਪਾਰ ਕਰ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਕਿਹਾ ਕਿ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਚੜ੍ਹ ਕੇ 83,100 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ।
ਵੀਰਵਾਰ ਨੂੰ ਇਹ 82,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸ ਤੋਂ ਇਲਾਵਾ ਚਾਂਦੀ ਵੀ ਸ਼ੁੱਕਰਵਾਰ ਨੂੰ 500 ਰੁਪਏ ਵਧ ਕੇ 94,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 93,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ।
ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 63,352 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,162 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ, ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਪਹੁੰਚ ਗਈ।
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹੀ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।
ਵੱਡੀ ਗਿਰਾਵਟ ਨਾਲ ਬਾਜ਼ਾਰ ਦੀ ਸ਼ੁਰੂਆਤ, ਸੈਂਸੈਕਸ 75,850 ਤੋਂ ਹੇਠਾਂ ਖਿਸਕਿਆ
NEXT STORY