ਬਿਜ਼ਨੈੱਸ ਡੈਸਕ — ਰਿਕਾਰਡ ਤੋਂ ਬਾਅਦ ਰਿਕਾਰਡ ਬਣਾਉਂਦੇ ਹੋਏ ਸੋਨਾ ਅਜੇ ਵੀ ਹਰੇ ਰੰਗ 'ਚ ਕਾਰੋਬਾਰ ਕਰ ਰਿਹਾ ਹੈ। MCX 'ਤੇ ਅੱਜ, ਸੋਮਵਾਰ (24 ਫਰਵਰੀ) ਨੂੰ ਹਫਤੇ ਦੇ ਪਹਿਲੇ ਦਿਨ, ਸੋਨੇ ਦੀ ਫਿਊਚਰਜ਼ ਕੀਮਤ 0.08 ਫੀਸਦੀ ਦੇ ਵਾਧੇ ਨਾਲ 86,075 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ, ਜਦੋਂ ਕਿ ਚਾਂਦੀ ਦੀ ਫਿਊਚਰਜ਼ ਕੀਮਤ 96,242 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਇਹ ਵੀ ਪੜ੍ਹੋ : ਹੁਣ ਮੁਲਾਜ਼ਮਾਂ ਨੂੰ ਮਿਲੇਗਾ ਇਹ ਖ਼ਾਸ ਐਵਾਰਡ, 1.38 ਲੋਕਾਂ ਨੂੰ ਮਿਲ ਚੁੱਕੈ ਇਹ ਪੁਰਸਕਾਰ
ਸ਼ੁੱਕਰਵਾਰ ਨੂੰ ਸੋਨਾ 700 ਰੁਪਏ ਡਿੱਗਾ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸੋਨੇ ਦੀ ਕੀਮਤ 700 ਰੁਪਏ ਡਿੱਗ ਕੇ 88,750 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ ਨਾਲ ਕੀਮਤੀ ਧਾਤੂ ਰਿਕਾਰਡ ਉਚਾਈ ਤੋਂ ਹੇਠਾਂ ਆ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਵੀਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 89,450 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ 'ਤੇ ਬੰਦ ਹੋਇਆ ਸੀ। ਕਾਰੋਬਾਰੀਆਂ ਨੇ ਦੱਸਿਆ ਕਿ ਗਹਿਣਾ ਵਿਕਰੇਤਾਵਾਂ ਦੀ ਕਮਜ਼ੋਰ ਮੰਗ ਕਾਰਨ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 700 ਰੁਪਏ ਡਿੱਗ ਕੇ 88,350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਕਮਜ਼ੋਰ ਗਲੋਬਲ ਰੁਝਾਨਾਂ ਦੁਆਰਾ ਵੀ ਗਿਰਾਵਟ ਨੂੰ ਤੇਜ਼ ਕੀਤਾ ਗਿਆ ਸੀ। ਸਥਾਨਕ ਬਾਜ਼ਾਰ 'ਚ ਚਾਂਦੀ ਦੀ ਕੀਮਤ ਵੀ 300 ਰੁਪਏ ਡਿੱਗ ਕੇ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।
ਇਹ ਵੀ ਪੜ੍ਹੋ : ਸਭ ਤੋਂ ਵੱਧ ਮਹਿੰਗਾ ਹੋਇਆ ਟਮਾਟਰ, ਦਾਲ ਅਤੇ ਮੋਟੇ ਅਨਾਜ ਦੀਆਂ ਕੀਮਤਾਂ ਨੇ ਕੱਢੇ ਆਮ ਲੋਕਾਂ ਦੇ ਵੱਟ
1 ਜਨਵਰੀ ਤੋਂ ਸੋਨਾ 9,930 ਰੁਪਏ ਮਹਿੰਗਾ ਹੋ ਗਿਆ
ਇਸ ਸਾਲ ਯਾਨੀ 1 ਜਨਵਰੀ ਤੋਂ ਹੁਣ ਤੱਕ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 9,930 ਰੁਪਏ ਵਧ ਕੇ 76,162 ਰੁਪਏ ਤੋਂ 86,092 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 86,017 ਰੁਪਏ ਪ੍ਰਤੀ ਕਿਲੋ ਤੋਂ 11,130 ਰੁਪਏ ਵਧ ਕੇ 97,147 ਰੁਪਏ ਹੋ ਗਈ ਹੈ।
ਇਹ ਵੀ ਪੜ੍ਹੋ : PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।
ਇਹ ਵੀ ਪੜ੍ਹੋ : 48 ਘੰਟਿਆਂ ਅੰਦਰ ਪਿਛਲੇ ਹਫ਼ਤੇ ਕੀਤੇ ਗਏ ਕੰਮ ਦਾ ਹਿਸਾਬ-ਕਿਤਾਬ ਦਿਓ, ਨਹੀਂ ਤਾਂ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਨੇ ਦੀ ਸੁਨਹਿਰੀ ਉਡਾਣ ਦਾ ਸਫ਼ਰ : 50 ਦਿਨਾਂ ’ਚ 11 ਫੀਸਦੀ ਦਾ ਰਿਟਰਨ
NEXT STORY