ਬਿਜ਼ਨੈੱਸ ਡੈਸਕ— ਸੋਨੇ ਅਤੇ ਚਾਂਦੀ ਦੀਆਂ ਵਾਅਦਾ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਅੱਜ ਸੋਨੇ ਦੀਆਂ ਵਾਅਦਾ ਕੀਮਤਾਂ ਮਾਮੂਲੀ ਗਿਰਾਵਟ ਨਾਲ ਖੁੱਲ੍ਹੀਆਂ ਪਰ ਬਾਅਦ ਵਿੱਚ ਇਸ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ। ਚਾਂਦੀ ਦੇ ਵਾਇਦਾ ਭਾਅ ਵਾਧੇ ਨਾਲ ਖੁੱਲ੍ਹੇ। ਚਾਂਦੀ ਦੀ ਵਾਅਦਾ ਕੀਮਤ 69,600 ਰੁਪਏ ਦੇ ਕਰੀਬ ਅਤੇ ਸੋਨੇ ਦੀ ਵਾਅਦਾ ਕੀਮਤ 57,800 ਰੁਪਏ ਤੋਂ ਉੱਪਰ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਦੀ ਲੜਾਈ ਦੌਰਾਨ ਨਿਸ਼ਾਨੇ 'ਤੇ ਐਲੋਨ ਮਸਕ, ਈਯੂ ਨੇ ਜਾਰੀ ਕੀਤਾ ਸਖ਼ਤ ਆਦੇਸ਼
ਸੋਨੇ ਦਾ ਵਾਅਦਾ ਭਾਅ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਦਾ ਇਕਰਾਰਨਾਮਾ ਅੱਜ 57,619 ਰੁਪਏ ਦੀ ਕੀਮਤ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 57,842 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
ਚਾਂਦੀ ਦੀ ਚਮਕ
ਅੱਜ ਚਾਂਦੀ ਦੀਆਂ ਵਾਅਦਾ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 69,146 ਰੁਪਏ ਦੀ ਕੀਮਤ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 69,580 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ
ਸੋਨੇ-ਚਾਂਦੀ ਦੀਆਂ ਗਲੋਬਲ ਕੀਮਤਾਂ
ਬੁੱਧਵਾਰ ਸਵੇਰੇ ਸੋਨੇ ਦੀਆਂ ਗਲੋਬਲ ਕੀਮਤਾਂ 'ਚ ਜ਼ਿਆਦਾ ਫ਼ਰਕ ਵੇਖਣ ਨੂੰ ਨਹੀਂ ਮਿਲਿਆ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.05 ਫ਼ੀਸਦੀ ਜਾਂ 0.90 ਡਾਲਰ ਦੀ ਗਿਰਾਵਟ ਨਾਲ 1874.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ, ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ 0.02 ਫ਼ੀਸਦੀ ਜਾਂ 0.28 ਡਾਲਰ ਦੇ ਵਾਧੇ ਨਾਲ 1860.68 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਚਾਂਦੀ ਦੀ ਗਲੋਬਲ ਕੀਮਤ 'ਚ ਬੁੱਧਵਾਰ ਸਵੇਰੇ ਵੀ ਵਾਧਾ ਹੁੰਦਾ ਵੇਖਣ ਨੂੰ ਮਿਲਿਆ। ਕਾਮੈਕਸ 'ਤੇ ਚਾਂਦੀ ਦੀ ਵਾਅਦਾ ਕੀਮਤ 0.24 ਫ਼ੀਸਦੀ ਜਾਂ 0.05 ਡਾਲਰ ਦੇ ਵਾਧੇ ਨਾਲ 22.01 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਵੇਖੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪਾਟ ਕੀਮਤ 0.02 ਫ਼ੀਸਦੀ ਜਾਂ 0.01 ਡਾਲਰ ਦੇ ਵਾਧੇ ਨਾਲ 21.85 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2050 ਤੱਕ ਭਾਰਤ ਦੀ 300 ਬਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਦੀ ਉਮੀਦ: ਚੱਕਰਵਰਤੀ
NEXT STORY