ਨਵੀਂ ਦਿੱਲੀ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਪਿਛਲੇ ਕਈ ਦਿਨਾਂ ਤੋਂ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਰਾਹਤ ਤੋਂ ਬਾਅਦ ਅੱਜ ਫਿਰ ਸੋਨਾ ਖਰੀਦਣ ਵਾਲਿਆਂ ਨੂੰ ਝਟਕਾ ਲੱਗਾ ਹੈ। ਅੱਜ (18 ਨਵੰਬਰ) ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 866 ਰੁਪਏ ਵਧ ਕੇ 74,605 ਰੁਪਏ ਹੋ ਗਈ ਹੈ, ਜਦੋਂ ਕਿ ਪਹਿਲਾਂ ਇਹ 73,739 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਹ ਵੀ ਪੜ੍ਹੋ : ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਇਸੇ ਤਰ੍ਹਾਂ ਚਾਂਦੀ ਵੀ 1,844 ਰੁਪਏ ਵਧ ਕੇ 88,947 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ, ਜੋ ਪਹਿਲਾਂ 87,103 ਰੁਪਏ ਸੀ। ਵਰਣਨਯੋਗ ਹੈ ਕਿ 23 ਅਕਤੂਬਰ ਨੂੰ ਚਾਂਦੀ ਨੇ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨੇ ਨੇ 79,681 ਰੁਪਏ ਦਾ ਸਰਵਕਾਲੀ ਉੱਚ ਪੱਧਰ ਦਰਜ ਕੀਤਾ ਸੀ।
ਇਹ ਵੀ ਪੜ੍ਹੋ : 50 ਰੁਪਏ ਦਾ ਨੋਟ ਤੁਹਾਨੂੰ ਬਣਾ ਸਕਦਾ ਹੈ ਕਰੋੜਪਤੀ, ਜਾਣੋ ਕਿਵੇਂ
4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 70,100 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 76,460 ਰੁਪਏ ਹੈ।
ਮੁੰਬਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 69,950 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 76,310 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 69,950 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,310 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 69,950 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 76,310 ਰੁਪਏ ਹੈ।
ਇਹ ਵੀ ਪੜ੍ਹੋ : PF Account 'ਚੋਂ ਕਢਵਾਉਣਾ ਚਾਹੁੰਦੇ ਹੋ ਪੈਸਾ? ਜਾਣੋ Step by Step ਪੂਰੀ ਪ੍ਰਕਿਰਿਆ
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।
ਇਹ ਵੀ ਪੜ੍ਹੋ : ਸੋਨਾ ਹੋਇਆ 4,622 ਰੁਪਏ ਸਸਤਾ, Wedding season ਦੇ ਬਾਵਜੂਦ ਲੋਕ ਨਹੀਂ ਖ਼ਰੀਦ ਰਹੇ Gold
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST Council Meeting: ਟੈਕਸ ਦਰਾਂ 'ਚ ਵੱਡੇ ਬਦਲਾਅ ਦੀ ਤਿਆਰੀ, ਸਿੱਖਿਆ ਸਮੇਤ ਇਹ ਚੀਜ਼ਾਂ ਹੋਣਗੀਆਂ ਸਸਤੀਆਂ!
NEXT STORY