ਨਵੀਂ ਦਿੱਲੀ- ਗਲੋਬਲ ਬਾਜ਼ਾਰਾਂ ਵਿਚ ਕੀਮਤੀ ਧਾਤਾਂ ਵਿਚ ਗਿਰਾਵਟ ਅਤੇ ਡਾਲਰ ਦੇ ਮੁਕਾਬਲੇ ਰੁਪਏ ਵਿਚ ਤੇਜ਼ੀ ਵਿਚਕਾਰ ਸ਼ੁੱਕਰਵਾਰ ਨੂੰ ਸੋਨੇ-ਚਾਂਦੀ ਵਿਚ ਨਰਮੀ ਦੇਖਣ ਨੂੰ ਮਿਲੀ।
ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 451 ਰੁਪਏ ਦੀ ਗਿਰਾਵਟ ਨਾਲ 46,844 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨੇ ਦੀ ਕੀਮਤ 47,295 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਉੱਥੇ ਹੀ, ਚਾਂਦੀ 559 ਰੁਪਏ ਦੀ ਗਿਰਾਵਟ ਨਾਲ 67,465 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਚਾਂਦੀ ਦਾ ਮੁੱਲ 68,024 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਵਿਦੇਸ਼ੀ ਕਰੰਸੀ ਵਟਾਂਦਰਾ ਬਾਜਦ਼ਾਰ ਵਿਚ ਡਾਲਰ ਦੇ ਮੁਕਾਬਲੇ ਰੁਪਏ ਵਿਚ ਤੇਜ਼ੀ ਦਰਜ ਕੀਤੀ ਗਈ ਅਤੇ ਇਹ 74.67 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਮਾਮੂਲੀ ਲਾਭ ਨਾਲ 1,805 ਡਾਲਰ ਪ੍ਰਤੀ ਔਂਸ 'ਤੇ ਚੱਲ ਰਹੀ ਸੀ, ਜਦੋਂ ਕਿ ਚਾਂਦੀ 25.93 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀ) ਤਪਨ ਪਟੇਲ ਨੇ ਕਿਹਾ ਕਿ ਅਮਰੀਕੀ ਟ੍ਰੇਜ਼ਰੀ ਯੀਲਡ ਵਿਚ ਗਿਰਾਵਟ ਨਾਲ ਸੋਨੇ ਵਿਚ ਮਜਬੂਤੀ ਆਈ।
TCS ਸਾਲ 2021-22 'ਚ 40,000 ਤੋਂ ਵੱਧ ਨਿਊਕਮਰਸ ਨੂੰ ਦੇਵੇਗੀ ਨੌਕਰੀ
NEXT STORY