ਨਵੀਂ ਦਿੱਲੀ - ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਖ-ਵੱਖ ਰੁਝਾਨ ਦੇਖਣ ਨੂੰ ਮਿਲੇ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ, ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਜਦੋਂ ਕਿ ਚਾਂਦੀ ਦੀਆਂ ਕੀਮਤਾਂ ਉੱਚੀਆਂ ਰਹੀਆਂ ਹਨ। ਪਿਛਲੇ ਸ਼ਨੀਵਾਰ 29 ਨਵੰਬਰ ਨੂੰ ਸੋਨਾ 76,740 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 7 ਦਸੰਬਰ ਨੂੰ 76,187 ਰੁਪਏ 'ਤੇ ਆ ਗਿਆ ਹੈ, ਯਾਨੀ ਇਸ ਹਫਤੇ ਇਸ ਦੀ ਕੀਮਤ 553 ਰੁਪਏ ਘੱਟ ਗਈ ਹੈ। ਇਸ ਦੇ ਨਾਲ ਹੀ ਪਿਛਲੇ ਸ਼ਨੀਵਾਰ ਚਾਂਦੀ ਦੀ ਕੀਮਤ 89,383 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਜਿਹੜੀ ਕਿ ਹੁਣ ਵਧ ਕੇ 90,820 ਰੁਪਏ ਹੋ ਗਈ ਹੈ ਭਾਵ ਇਸ ਹਫ਼ਤੇ ਚਾਂਦੀ ਦੀ ਕੀਮਤ ਵਿਚ 1,437 ਰੁਪਏ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲਾਭ ਦੇਣ ਲਈ RBI ਨੇ ਚੁੱਕਿਆ ਵੱਡਾ ਕਦਮ, ਦਿੱਤਾ ਇਹ ਤੋਹਫ਼ਾ
ਇਹ ਵੀ ਪੜ੍ਹੋ : ਮਾਰੂਤੀ ਸੂਜ਼ੂਕੀ ਦੇ ਗਾਹਕਾਂ ਲਈ ਝਟਕਾ, ਕੰਪਨੀ ਨੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਕੀਤਾ ਐਲਾਨ
4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,770 ਰੁਪਏ ਹੈ।
ਮੁੰਬਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,150 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,620 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71,150 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 77,620 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,150 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,620 ਰੁਪਏ ਹੈ।
ਇਹ ਵੀ ਪੜ੍ਹੋ : 10 ਲੱਖ ਰੁਪਏ ਤੋਂ ਵੀ ਮਹਿੰਗਾ 1 ਸ਼ੇਅਰ, ਖ਼ਰੀਦਣ ਲਈ ਟੁੱਟ ਕੇ ਪਏ ਨਿਵੇਸ਼ਕ
ਇਹ ਵੀ ਪੜ੍ਹੋ : ਸੋਨੇ ਦੀ ਖ਼ਰੀਦ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ, Gold ਖ਼ਰੀਦ ਕੇ ਇਨ੍ਹਾਂ ਦੇਸ਼ਾਂ ਨੂੰ ਪਛਾੜਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੇ ਨਿਰਯਾਤ 'ਚ ਕੀਤਾ ਕਮਾਲ, 67% ਦਾ ਵਾਧਾ ਕੀਤਾ ਹਾਸਲ
NEXT STORY