ਨਵੀਂ ਦਿੱਲੀ - ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ ਅੱਜ (8 ਨਵੰਬਰ) ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਈਬੀਜੇਏ ਮੁਤਾਬਕ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 700 ਰੁਪਏ ਵਧ ਕੇ 77,480 ਰੁਪਏ ਹੋ ਗਈ। ਪਹਿਲਾਂ ਇਸ ਦੀ ਕੀਮਤ 76,780 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਹ ਵੀ ਪੜ੍ਹੋ : 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ, ਪ੍ਰਧਾਨ ਮੰਤਰੀ ਨੇ ਜਾਰੀ ਕੀਤੇ ਇਹ ਆਦੇਸ਼
ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ 'ਚ ਵੀ ਵਾਧਾ ਹੋਇਆ ਹੈ। ਇਹ 1,398 ਰੁਪਏ ਵਧ ਕੇ 91,767 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 90,369 ਰੁਪਏ 'ਤੇ ਸੀ। 23 ਅਕਤੂਬਰ ਨੂੰ ਚਾਂਦੀ ਨੇ ਸਭ ਤੋਂ ਵੱਧ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦਾ ਸਭ ਤੋਂ ਉੱਚਾ ਪੱਧਰ ਬਣਾ ਲਿਆ ਸੀ। ਹਾਲਾਂਕਿ, MCX 'ਤੇ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਗਿਰਾਵਟ 'ਤੇ ਵਪਾਰ ਕਰ ਰਹੀਆਂ ਹਨ।
ਇਹ ਵੀ ਪੜ੍ਹੋ : SBI, ICICI, HDFC ਅਤੇ PNB ਦੇ ਖ਼ਾਤਾ ਧਾਰਕਾਂ ਲਈ ਵੱਡੀ ਖ਼ਬਰ, ਹੋ ਗਿਆ ਇਹ ਬਦਲਾਅ
4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 73,000 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,620 ਰੁਪਏ ਹੈ।
ਮੁੰਬਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,850 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,470 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72,850 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,470 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,850 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,470 ਰੁਪਏ ਹੈ।
ਇਹ ਵੀ ਪੜ੍ਹੋ : ਹੁਣ SIM ਅਤੇ ਮੋਬਾਈਲ ਨੈੱਟਵਰਕ ਤੋਂ ਬਿਨਾਂ ਹੋਵੇਗੀ Calling? BSNL ਨੇ ਸ਼ੁਰੂ ਕੀਤੀ ਨਵੀਂ ਸੇਵਾ
ਇਹ ਵੀ ਪੜ੍ਹੋ : Canada 'ਚ ਚੀਨੀ TikTok ਨੂੰ ਝਟਕਾ, ਦਫ਼ਤਰਾਂ ਨੂੰ ਬੰਦ ਕਰਨ ਦਾ ਆਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਦਰਾ ਐਂਡ ਮਹਿੰਦਰਾ ਦਾ ਮੁਨਾਫਾ 35 ਫੀਸਦੀ ਵਧ ਕੇ 3,171 ਕਰੋੜ ਰੁਪਏ ਹੋਇਆ
NEXT STORY