ਨਵੀਂ ਦਿੱਲੀ - ਸਰਾਫਾ ਬਾਜ਼ਾਰ 'ਚ ਡਾਲਰ ਦੀ ਕਮਜ਼ੋਰੀ ਕਾਰਨ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। MCX 'ਤੇ ਸੋਨਾ 90 ਰੁਪਏ ਮਹਿੰਗਾ ਹੋਣ ਤੋਂ ਬਾਅਦ 60090 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ ਜਦਕਿ ਚਾਂਦੀ ਦੀਆਂ ਕੀਮਤਾਂ 'ਚ ਨਰਮੀ ਜਾਰੀ ਹੈ। MCX ਚਾਂਦੀ 90 ਰੁਪਏ ਦੀ ਗਿਰਾਵਟ ਨਾਲ 74,900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਘਰੇਲੂ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦਾ ਕਾਰਨ ਕੌਮਾਂਤਰੀ ਸਰਾਫਾ ਬਾਜ਼ਾਰ 'ਚ ਤੇਜ਼ੀ ਰਹੀ।
ਇਹ ਵੀ ਪੜ੍ਹੋ : ਏਸ਼ੀਆ 'ਚ ਸਭ ਤੋਂ ਖ਼ਰਾਬ ਹਾਲਤ 'ਚ ਹਨ PAK ਦੀਆਂ ਸਰਕਾਰੀ ਕੰਪਨੀਆਂ : ਵਿਸ਼ਵ ਬੈਂਕ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ
ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 2000 ਡਾਲਰ ਦੇ ਪਾਰ ਪਹੁੰਚ ਗਈ ਹੈ। ਡਾਲਰ ਇੰਡੈਕਸ 'ਚ ਕਮਜ਼ੋਰੀ ਕਾਰਨ ਸੋਨੇ ਦੀਆਂ ਕੀਮਤਾਂ ਨੂੰ ਸਮਰਥਨ ਮਿਲ ਰਿਹਾ ਹੈ। ਇਹੀ ਕਾਰਨ ਸੀ ਕਿ ਕੱਲ੍ਹ ਕੋਮੈਕਸ 'ਤੇ ਸੋਨਾ 10 ਡਾਲਰ ਚੜ੍ਹ ਕੇ 2000 ਡਾਲਰ ਪ੍ਰਤੀ ਔਂਸ ਨੂੰ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਮਾਮੂਲੀ ਗਿਰਾਵਟ ਨਾਲ 25.26 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ। ਗਲੋਬਲ ਕਮੋਡਿਟੀ ਬਾਜ਼ਾਰ ਦੀ ਨਜ਼ਰ ਮਈ 'ਚ ਹੋਣ ਵਾਲੀ US FED ਦੀ ਬੈਠਕ 'ਤੇ ਹੈ, ਜਿਸ 'ਚ ਵਿਆਜ ਦਰਾਂ 'ਤੇ ਫੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਫੈੱਡ ਪਿਛਲੇ 15 ਮਹੀਨਿਆਂ ਵਿੱਚ 10ਵੀਂ ਵਾਰ ਦਰ ਵਧਾ ਸਕਦਾ ਹੈ।
ਇਹ ਵੀ ਪੜ੍ਹੋ : ਰਤਨ ਟਾਟਾ ਨੂੰ ਮਿਲਿਆ ਆਸਟ੍ਰੇਲੀਆ ਦਾ ਸਰਵਉੱਚ ਨਾਗਰਿਕ ਸਨਮਾਨ, 'ਆਰਡਰ ਆਫ ਆਸਟ੍ਰੇਲੀਆ' ਨਾਲ ਸਨਮਾਨਿਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਟੈਕਸ ਚੋਰੀ ਦੇ ਮਾਮਲੇ 'ਚ ਬੀਮਾ ਕੰਪਨੀਆਂ ਨੂੰ ਮਿਲਿਆ ਕਾਰਨ ਦੱਸੋ ਨੋਟਿਸ
NEXT STORY