ਨਵੀਂ ਦਿੱਲੀ (ਭਾਸ਼ਾ) - ਕੌਮਾਂਤਰੀ ਬਾਜ਼ਾਰਾਂ 'ਚ ਕੀਮਤੀ ਧਾਤੂ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਵਿਚਕਾਰ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸੋਨਾ 450 ਰੁਪਏ ਵਧ ਕੇ 61,300 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਹ ਜਾਣਕਾਰੀ HDFC ਸਕਿਓਰਿਟੀਜ਼ ਵੱਲੋਂ ਦਿੱਤੀ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 60,850 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ 380 ਰੁਪਏ ਦੀ ਗਿਰਾਵਟ ਨਾਲ 77,400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।
ਐੱਚਡੀਐੱਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ ਕਿ, "ਦਿੱਲੀ ਸਰਾਫਾ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 450 ਰੁਪਏ ਵਧ ਕੇ 61,300 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ।" ਵਿਦੇਸ਼ੀ ਬਾਜ਼ਾਰ ਵਿੱਚ ਸੋਨਾ ਚਮਕ ਵਿਖੇਰਦਾ ਹੋਇਆ 2,024 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦਕਿ ਚਾਂਦੀ ਡਿੱਗ ਕੇ 25.45 ਡਾਲਰ ਪ੍ਰਤੀ ਔਂਸ 'ਤੇ ਆ ਗਈ। ਰਿਲਾਇੰਸ ਸਿਕਿਓਰਿਟੀਜ਼ ਦੇ ਸੀਨੀਅਰ ਰਿਸਰਚ ਐਨਾਲਿਸਟ ਸ਼੍ਰੀਰਾਮ ਅਈਅਰ ਨੇ ਕਿਹਾ, "ਮੰਗਲਵਾਰ ਨੂੰ ਏਸ਼ੀਆਈ ਵਪਾਰਕ ਘੰਟਿਆਂ ਵਿੱਚ ਕਾਮੈਕਸ 'ਤੇ ਸੋਨਾ ਮਜ਼ਬੂਤੀ ਨਾਲ ਵਪਾਰ ਕਰ ਰਿਹਾ ਸੀ, ਕਿਉਂਕਿ ਨਿਵੇਸ਼ਕ ਇਸ ਹਫ਼ਤੇ ਦੇ ਮੁੱਖ ਅਮਰੀਕੀ ਮਹਿੰਗਾਈ ਅੰਕੜਿਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ, ਜੋ ਫੈਡਰਲ ਰਿਜ਼ਰਵ ਦੀਆਂ ਵਿਆਜ ਦਰਾਂ ਸਬੰਧੀ ਅਗਲੇ ਫ਼ੈਸਲੇ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਇਲੈਕਟ੍ਰਿਕ ਦੋ-ਪਹੀਆ ਵਾਹਨ ਦੇ ਚਾਰਜਰਾਂ ਲਈ ਵਸੂਲੀ ਰਕਮ ਵਾਪਸ ਕਰੇਗੀ ਸਰਕਾਰ
NEXT STORY