ਨਵੀਂ ਦਿੱਲੀ— ਸੋਨੇ ਦੀ ਕੀਮਤ ਲਗਭਗ 50 ਹਜ਼ਾਰ ਰੁਪਏ ਦੇ ਨਜ਼ਦੀਕ ਹੋ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਬਹੁ-ਕੀਮਤੀ ਧਾਤਾਂ 'ਚ ਉਛਾਲ ਆਉਣ ਤੋਂ ਬਾਅਦ ਦਿੱਲੀ ਸਰਾਫਾ ਬਾਜ਼ਾਰ 'ਚ ਬੁੱਧਵਾਰ ਨੂੰ ਸੋਨੇ ਦੀ ਕੀਮਤ 647 ਰੁਪਏ ਦੀ ਤੇਜ਼ੀ ਨਾਲ 49,908 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ।
ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਸੋਨੇ ਦੀ ਕੀਮਤ 49,261 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ। ਉੱਥੇ ਹੀ, ਚਾਂਦੀ ਵੀ 1,611 ਰੁਪਏ ਦੇ ਉਛਾਲ ਨਾਲ 51,870 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਦਿਨ 50,259 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, “ਦਿੱਲੀ 'ਚ 24 ਕੈਰਟ ਸੋਨੇ ਦੀ ਕੀਮਤ 'ਚ 647 ਰੁਪਏ ਦਾ ਭਾਰੀ ਵਾਧਾ ਦਰਜ ਕੀਤਾ ਗਿਆ, ਜੋ ਕੌਮਾਂਤਰੀ ਸਰਾਫਾ ਬਾਜ਼ਾਰ 'ਚ ਆਏ ਉਛਾਲ ਨੂੰ ਦਰਸਾਉਂਦਾ ਹੈ।''
ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 1,788 ਡਾਲਰ ਪ੍ਰਤੀ ਔਂਸ ਅਤੇ ਚਾਂਦੀ 18.34 ਡਾਲਰ ਪ੍ਰਤੀ ਔਂਸ 'ਤੇ ਚੱਲ ਰਹੀ ਸੀ। ਪਟੇਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਿਵੇਸ਼ਕਾਂ 'ਚ ਸੁਰੱਖਿਅਤ ਨਿਵੇਸ਼ ਦੇ ਬਦਲ ਵਜੋਂ ਕੀਮਤੀ ਧਾਤਾਂ ਦੀ ਮੰਗ ਵੱਧ ਗਈ, ਜਿਸ ਕਾਰਨ ਸੋਨੇ ਦੀਆਂ ਕੀਮਤਾਂ 'ਚ ਬੁੱਧਵਾਰ ਨੂੰ ਤੇਜ਼ੀ ਰਹੀ।
ਵਾਹਨ ਦੁਰਘਟਨਾ ਪੀੜਤਾਂ ਨੂੰ ਮਿਲੇਗੀ ਢਾਈ ਲੱਖ ਤੱਕ ਦੀ ਸਹੂਲਤ
NEXT STORY