ਨਵੀਂ ਦਿੱਲੀ— ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 502 ਰੁਪਏ ਦੀ ਲੰਮੀ ਛਲਾਂਗ ਲਾ ਕੇ 51,000 ਰੁਪਏ ਪ੍ਰਤੀ ਦਸ ਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਈ। ਸੋਨੇ ਦੀ ਕੀਮਤ 51,443 ਰੁਪਏ ਪ੍ਰਤੀ 10 ਗ੍ਰਾਮ ਹੋ ਗਈ, ਜੋ ਪਿਛਲੇ ਕਾਰੋਬਾਰੀ ਦਿਨ 'ਚ 50,941 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ।
ਹਾਲਾਂਕਿ, ਚਾਂਦੀ ਦੀ ਕੀਮਤ 69 ਰੁਪਏ ਦੀ ਮਾਮੂਲੀ ਗਿਰਾਵਟ ਨਾਲ 62,760 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ, ਜੋ ਬੁੱਧਵਾਰ ਨੂੰ 62,829 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਜਿਣਸ) ਤਪਨ ਪਟੇਲ ਨੇ ਕਿਹਾ, ''ਸੋਨੇ ਦੀਆਂ ਕੌਮਾਂਤਰੀ ਕੀਮਤਾਂ 'ਚ ਤੇਜ਼ੀ ਕਾਰਨ ਦਿੱਲੀ 'ਚ 24 ਕੈਰੇਟ ਸੋਨੇ ਦੀ ਹਾਜ਼ਰ ਕੀਮਤ 502 ਰੁਪਏ ਦੀ ਤੇਜ਼ੀ ਨਾਲ 51,000 ਰੁਪਏ ਦੀ ਨਵੀਂ ਉਚਾਈ ਨੂੰ ਛੂਹ ਗਈ।'' ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 1,875 ਡਾਲਰ ਪ੍ਰਤੀ ਔਂਸ ਹੋ ਗਈ ਹੈ, ਜਦੋਂ ਕਿ ਚਾਂਦੀ ਦੀ ਕੀਮਤ 22.76 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। ਬਾਜ਼ਾਰ 'ਚ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ 3 ਅਗਸਤ ਨੂੰ ਰੱਖੜੀ ਨਾਲ ਸ਼ੁਰੂ ਹੋ ਰਹੇ ਤਿਉਹਾਰੀ ਸੀਜ਼ਨ 'ਚ ਸੋਨੇ-ਚਾਂਦੀ ਦੀ ਵਿਕਰੀ ਚੰਗੀ ਹੋਵੇਗੀ।
ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਵਾਲ ਅਤੇ ਆਲ ਇੰਡੀਆ ਜਵੈਲਰਜ਼ ਐਂਡ ਗੋਲਡਸਮਿੱਥ ਫੈਡਰੇਸ਼ਨ ਦੇ ਰਾਸ਼ਟਰੀ ਸੰਯੋਜਕ ਪੰਕਜ ਅਰੋੜਾ ਨੇ ਕਿਹਾ ਕਿ ਇਸ ਤੇਜ਼ੀ ਨੂੰ ਦੇਖਦੇ ਹੋਏ ਉਮੀਦ ਹੈ ਕਿ ਦਿਵਾਲੀ ਤੱਕ ਸੋਨੇ ਦੀ ਕੀਮਤ 55 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਸਕਦੀ ਹੈ।
PNB ਹਾਊਸਿੰਗ ਦਾ ਸ਼ੁੱਧ ਲਾਭ ਪਹਿਲੀ ਤਿਮਾਹੀ 'ਚ 10 ਫੀਸਦੀ ਡਿੱਗਾ
NEXT STORY