ਨਵੀਂ ਦਿੱਲੀ— ਡਾਲਰ ਦੇ ਮੁਕਾਬਲੇ ਰੁਪਏ 'ਚ ਗਿਰਾਵਟ ਵਿਚਕਾਰ ਦਿੱਲੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨਾ 122 ਰੁਪਏ ਦੀ ਤੇਜ਼ੀ ਨਾਲ 51,989 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ।
ਇਸ ਤੋਂ ਪਿਛਲੇ ਕਾਰੋਬਾਰੀ ਦਿਨ ਸੋਨੇ ਦੀ ਕੀਮਤ 51,867 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਚਾਂਦੀ ਵੀ 340 ਰੁਪਏ ਵੱਧ ਕੇ 69,665 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਪਿਛਲੇ ਦਿਨ ਚਾਂਦੀ 69,325 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਰੁਪਏ ਦਾ ਮੁੱਲ ਘਟਣ ਨਾਲ ਦਿੱਲੀ 'ਚ 24 ਕੈਰੇਟ ਸੋਨੇ ਦੀ ਕੀਮਤ 122 ਰੁਪਏ ਚੜ੍ਹ ਗਈ।''
ਬੈਂਕਾਂ ਅਤੇ ਬਰਾਮਦਕਾਰਾਂ ਦੀ ਡਾਲਰ ਮੰਗ ਵਧਣ ਵਿਚਕਾਰ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੀ ਵਟਾਂਦਰਾ ਦਰ 25 ਪੈਸੇ ਘੱਟ ਕੇ 73.63 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਈ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦਾ ਮੁੱਲ ਮਾਮੂਲੀ ਤੇਜ਼ੀ ਨਾਲ 1,930 ਡਾਲਰ ਪ੍ਰਤੀ ਔਂਸ ਸੀ, ਜਦੋਂ ਕਿ ਚਾਂਦੀ 26.91 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।
GoAir ਨੇ ਸਾਊਦੀ ਤੋਂ ਭਾਰਤੀ ਲੋਕਾਂ ਦੀ ਵਾਪਸੀ ਲਈ ਭਰੀਆਂ 200 ਉਡਾਣਾਂ
NEXT STORY