ਨਵੀਂ ਦਿੱਲੀ— ਗਲੋਬਲ ਬਾਜ਼ਾਰਾਂ 'ਚ ਬਹੁਮੁੱਲੀ ਧਾਤਾਂ ਦੀ ਕੀਮਤ ਚਮਕਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਭਾਰਤੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਜਬੂਤੀ ਦਰਜ ਕੀਤੀ ਗਈ। ਮਲਟੀ ਕਮੋਡਿਟੀ ਐਕਸਚੇਂਜ (ਐੱਮ. ਸੀ. ਐਕਸ.) 'ਤੇ ਫਰਵਰੀ ਡਿਲਿਵਰੀ ਵਾਲਾ ਸੋਨਾ 0.2 ਫ਼ੀਸਦੀ ਦੀ ਬੜ੍ਹਤ ਨਾਲ 49,035 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਜਾ ਪੁੱਜਾ। ਪਿਛਲੇ ਸੈਸ਼ਨ 'ਚ ਇਸ 'ਚ 0.8 ਫ਼ੀਸਦੀ ਦੀ ਗਿਰਾਵਟ ਆਈ ਸੀ।
ਉੱਥੇ ਹੀ, ਚਾਂਦੀ ਇਸ ਦੌਰਾਨ 0.26 ਫ਼ੀਸਦੀ ਚੜ੍ਹ ਕੇ 63,634 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜਦੋਂ ਕਿ ਪਿਛਲੇ ਸੈਸ਼ਨ 'ਚ ਇਸ 'ਚ 0.5 ਫ਼ੀਸਦੀ ਦੀ ਗਿਰਾਵਟ ਰਹੀ ਸੀ।
ਗਲੋਬਲ ਬਾਜ਼ਾਰਾਂ 'ਚ ਸੋਨੇ ਦੀ ਕੀਮਤ 0.2 ਫ਼ੀਸਦੀ ਚੜ੍ਹ ਕੇ 1,831.9 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਵੀ 0.2 ਫ਼ੀਸਦੀ ਵੱਧ ਕੇ 23.87 ਡਾਲਰ ਪ੍ਰਤੀ ਔਂਸ 'ਤੇ ਦੇਖਣ ਨੂੰ ਮਿਲੀ।
ਸਰਾਫਾ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ। ਸੋਨੇ ਦੀ ਕੀਮਤ 460 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ 629 ਰੁਪਏ ਪ੍ਰਤੀ ਕਿਲੋਗ੍ਰਾਮ ਘਟੀ। ਸੋਨਾ 460 ਰੁਪਏ ਸਸਤਾ ਹੋ ਕੇ 48,371 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ। ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 48,831 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ 629 ਰੁਪਏ ਦੀ ਗਿਰਾਵਟ ਨਾਲ 62,469 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ, ਜੋ ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ 63,098 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਸੀ।
ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮੈਨਿਊ ਕਾਰਡ ਸੰਬੰਧੀ ਨਵੇਂ ਨਿਯਮ ਹੋਏ ਜਾਰੀ
NEXT STORY