ਨਵੀਂ ਦਿੱਲੀ- ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 714 ਰੁਪਏ ਦੀ ਗਿਰਾਵਟ ਦੇ ਨਾਲ 50,335 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਐੱਚ. ਡੀ. ਐੱਫ. ਸੀ. ਸਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 51,049 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਚਾਂਦੀ ਵੀ 386 ਰੁਪਏ ਦੀ ਗਿਰਾਵਟ ਦੇ ਨਾਲ 69,708 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ, ਜਦੋਂ ਕਿ ਪਿਛਲੇ ਕਾਰੋਬਾਰੀ ਸੈਸ਼ਨ ਵਿਚ ਇਹ 70,094 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਕੌਮਾਂਤਰੀ ਬਾਜ਼ਾਰ ਵਿਚ ਸੋਨਾ ਘੱਟ ਕੇ 1,916 ਡਾਲਰ ਪ੍ਰਤੀ ਔਂਸ 'ਤੇ ਆ ਗਿਆ, ਜਦੋਂ ਕਿ ਚਾਂਦੀ ਦੀ ਕੀਮਤ 27.07 ਡਾਲਰ ਪ੍ਰਤੀ ਔਂਸ 'ਤੇ ਕਾਇਮ ਰਹੀ। ਉੱਥੇ ਹੀ, ਇਸ ਦੇ ਉਲਟ ਐੱਮ. ਸੀ. ਐਕਸ. 'ਤੇ ਵਾਇਦਾ ਸੋਨੇ ਦੀ ਕੀਮਤ 456 ਰੁਪਏ ਚੜ੍ਹ ਕੇ 50,965 ਰੁਪਏ ਪ੍ਰਤੀ 10 ਗ੍ਰਾਮ 'ਤੇ ਸੀ, ਜੋ ਪਿਛਲੇ ਸੈਸ਼ਨ ਵਿਚ 50,509 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਇਸੇ ਤਰ੍ਹਾਂ ਚਾਂਦੀ ਵਾਇਦਾ 493 ਰੁਪਏ ਦੀ ਮਜਬੂਤੀ ਨਾਲ 69,910 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਦੇਖਣ ਨੂੰ ਮਿਲੀ, ਜੋ ਪਿਛਲੇ ਕਾਰੋਬਾਰੀ ਸੈਸ਼ਨ ਵਿਚ 69,417 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਹੁਣ ·BSE,NSE ਦੇ ਇਲਾਵਾ ਇੱਥੇ ਵੀ ਕਰ ਸਕੋਗੇ ਨਿਵੇਸ਼, ਸੇਬੀ ਨੇ ਲਿਆਂਦਾ ਪ੍ਰਸਤਾਵ
NEXT STORY