ਨਵੀਂ ਦਿੱਲੀ (ਭਾਸ਼ਾ) - ਆਉਣ ਵਾਲੇ ਹਫਤੇ ’ਚ ਸੋਨੇ ਦੀਆਂ ਕੀਮਤਾਂ ’ਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਨਿਵੇਸ਼ਕਾਂ ਦੀ ਨਜ਼ਰ 9 ਜੁਲਾਈ ਦੀ ਮਹੱਤਵਪੂਰਨ ਡਿਊਟੀ ਸਮਾਂਹੱਦ, ਅਮਰੀਕੀ ਫੈੱਡਰਲ ਰਿਜ਼ਰਵ ਸਮੇਤ ਪ੍ਰਮੁੱਖ ਕੇਂਦਰੀ ਬੈਂਕਾਂ ਦੇ ਨੀਤੀਗਤ ਸੰਕੇਤਾਂ ਅਤੇ ਪ੍ਰਮੁੱਖ ਕੌਮਾਂਤਰੀ ਵੱਡੇ ਆਰਥਿਕ ਅੰਕੜਿਆਂ ’ਤੇ ਹੈ। ਵਿਸ਼ਲੇਸ਼ਕਾਂ ਨੇ ਇਹ ਕਿਹਾ ਹੈ।
ਇਹ ਵੀ ਪੜ੍ਹੋ : ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ ਦੀ ਪਾਲਸੀ 'ਚ ਹੋਵੇਗਾ ਬਦਲਾਅ
ਇਹ ਵੀ ਪੜ੍ਹੋ : ਫਿਰ ਨਵੇਂ ਰਿਕਾਰਡ ਬਣਾਏਗਾ ਸੋਨਾ, ਸਾਲ ਦੇ ਅੰਤ ਤੱਕ ਇਸ ਪੱਧਰ 'ਤੇ ਪਹੁੰਚੇਗੀ ਕੀਮਤ
ਵਿਸ਼ਲੇਸ਼ਕਾਂ ਨੇ ਕਿਹਾ,“ਇਹ ਕਾਰਕ ਨਜ਼ਦੀਕੀ ਭਵਿੱਖ ’ਚ ਸੋਨੇ ਦੀਆਂ ਕੀਮਤਾਂ ਦੀ ਦਿਸ਼ਾ ਨੂੰ ਪ੍ਰਭਾਵਿਤ ਕਰ ਸਕਦੇ ਹਨ।” ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਕਿਸੇ ਵੀ ਪ੍ਰਮੁੱਖ ਨੀਤੀਗਤ ਸੰਕੇਤ ਜਾਂ ਭੂ-ਸਿਆਸੀ ਘਟਨਾਕ੍ਰਮ ਤੋਂ ਪਹਿਲਾਂ ਚੌਕਸ ਰਹਿਣ ਦੀ ਸੰਭਾਵਨਾ ਹੈ। ਭਾਰਤ ਸਮੇਤ ਕਈ ਦੇਸ਼ਾਂ ਵੱਲੋਂ ਦਰਾਮਦ ’ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਾਈ ਡਿਊਟੀ ’ਤੇ 90-ਦਿਨਾਂ ਮੁਅੱਤਲੀ ਦੀ ਮਿਆਦ 9 ਜੁਲਾਈ ਨੂੰ ਖਤਮ ਹੋ ਰਹੀ ਹੈ, ਜਿਸ ਨਾਲ ਅਮਰੀਕਾ ’ਚ ਪ੍ਰਵੇਸ਼ ਕਰਨ ਵਾਲੇ ਭਾਰਤੀ ਸਾਮਾਨਾਂ ’ਤੇ 26 ਫੀਸਦੀ ਵਾਧੂ ਡਿਊਟੀ ਲੱਗਣ ਦਾ ਜੋਖਿਮ ਫਿਰ ਤੋਂ ਵੱਧ ਗਿਆ ਹੈ।
ਇਹ ਵੀ ਪੜ੍ਹੋ : HDFC 'ਚ ਧੋਖਾਧੜੀ ਨੇ ਉਡਾਏ ਹੋਸ਼, 3.33 ਕਰੋੜ ਦੀ ਜਾਂਚ ਨੂੰ ਲੈ ਕੇ 6 ਸੂਬਿਆਂ ਦੀ ਪੁਲਸ ਨੂੰ ਪਈਆਂ ਭਾਜੜਾਂ
ਇਹ ਵੀ ਪੜ੍ਹੋ : PNB ਦੇ ਖ਼ਾਤਾਧਾਰਕਾਂ ਲਈ ਖੁਸ਼ਖ਼ਬਰੀ, Saving Account ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Bike-Auto ਨੂੰ ਲੈ ਕੇ ਨਿਤਿਨ ਗਡਕਰੀ ਨੇ ਜਾਰੀ ਕੀਤੇ ਨਿਯਮ, ਇਨ੍ਹਾਂ ਸੜਕਾਂ 'ਤੇ ਹੋਵੇਗੀ ਪਾਬੰਦੀ
NEXT STORY