ਨਵੀਂ ਦਿੱਲੀ— ਸਰਾਫਾ ਬਾਜ਼ਾਰ 'ਚ ਸੋਨੇ ਤੇ ਚਾਂਦੀ 'ਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਜਾਰੀ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਬੁੱਧਵਾਰ ਨੂੰ 50 ਰੁਪਏ ਘੱਟ ਕੇ 31,950 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਸੋਨਾ ਭਟੂਰ ਵੀ 31,800 ਰੁਪਏ ਪ੍ਰਤੀ ਦਸ ਗ੍ਰਾਮ 'ਤੋ ਵਿਕਿਆ। ਪਿਛਲੇ ਦੋ ਦਿਨਾਂ 'ਚ ਸੋਨਾ 150 ਰੁਪਏ ਸਸਤਾ ਹੋ ਚੁੱਕਾ ਹੈ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਜਿਉਂ ਦੀ ਤਿਉਂ ਸਥਿਰ ਰਹੀ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਸੁਸਤ ਰਹਿਣ ਨਾਲ ਚਾਂਦੀ ਵੀ 100 ਰੁਪਏ ਸਸਤੀ ਹੋ ਕੇ 37,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।
ਬਾਜ਼ਾਰ ਜਾਣਕਾਰਾਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਅਤੇ ਜਿਊਲਰਾਂ ਵੱਲੋਂ ਖਰੀਦਦਾਰੀ ਘਟਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ 'ਚ ਡਾਲਰ ਦੇ ਮਜਬੂਤ ਹੋਣ ਨਾਲ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਦੀ ਮੰਗ ਘਟੀ, ਜਿਸ ਕਾਰਨ ਕੀਮਤਾਂ 'ਤੇ ਦਬਾਅ ਵਧਿਆ। ਵਿਦੇਸ਼ੀ ਪੱਧਰ 'ਤੇ ਸਿੰਗਾਪੁਰ 'ਚ ਸੋਨਾ 0.05 ਫੀਸਦੀ ਡਿੱਗ ਕੇ 1,221.50 ਡਾਲਰ ਪ੍ਰਤੀ ਔਂਸ 'ਤੇ ਰਿਹਾ। ਹਾਲਾਂਕਿ ਚਾਂਦੀ ਦੀ ਕੀਮਤ 14.40 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।
ਦਰਵਾਜ਼ੇ ਆਪਣੇ ਆਪ ਖੁੱਲ੍ਹਣ ਦੀ ਸਮੱਸਿਆ ਦੇ ਚੱਲਦੇ ਹੋਂਡਾ ਨੇ ਵਾਪਸ ਮੰਗਵਾਈਆਂ 1.22 ਲੱਖ ਗੱਡੀਆਂ
NEXT STORY