ਬਿਜ਼ਨੈੱਸ ਡੈਸਕ - ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਹਾਲਾਂਕਿ ਚਾਂਦੀ ਦੀਆਂ ਕੀਮਤ 'ਚ ਵਾਧਾ ਹੋਇਆ ਹੈ। ਸੋਨਾ ਗਿਰਾਵਟ ਨਾਲ 58 ਹਜ਼ਾਰ ਰੁਪਏ ਦੇ ਨੇੜੇ ਆ ਗਿਆ ਹੈ। ਸੋਨੇ ਦੀਆਂ ਘਰੇਲੂ ਵਾਇਦਾ ਕੀਮਤਾਂ 'ਚ ਗਿਰਾਵਟ ਦੇ ਨਾਲ ਕਾਰੋਬਾਰ ਹੁੰਦਾ ਦੇਖਿਆ ਗਿਆ ਹੈ। ਸ਼ੁੱਕਰਵਾਰ ਸਵੇਰੇ MCX ਐਕਸਚੇਂਜ 'ਤੇ 4 ਅਗਸਤ, 2023 ਨੂੰ ਡਿਲੀਵਰੀ ਲਈ ਸੋਨਾ 0.22 ਫ਼ੀਸਦੀ ਜਾਂ 130 ਰੁਪਏ ਦੀ ਗਿਰਾਵਟ ਨਾਲ 58,081 ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰ ਰਿਹਾ ਸੀ। ਇਸ ਦੇ ਨਾਲ ਹੀ 5 ਅਕਤੂਬਰ 2023 ਨੂੰ ਡਿਲੀਵਰੀ ਲਈ ਸੋਨਾ 0.16 ਫ਼ੀਸਦੀ ਜਾਂ 93 ਰੁਪਏ ਦੀ ਗਿਰਾਵਟ ਨਾਲ 58,383 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਹੈ। ਵਿਸ਼ਵ ਪੱਧਰ 'ਤੇ ਵੀ ਸ਼ੁੱਕਰਵਾਰ ਸਵੇਰੇ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : ਐਪਲ ਨੇ ਤੋੜੇ ਸਾਰੇ ਰਿਕਾਰਡ, ਬਣੀ ਦੁਨੀਆ ਦੀ ਪਹਿਲੀ 3 ਲੱਖ ਕਰੋੜ ਡਾਲਰ ਦੀ ਕੰਪਨੀ
ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ
ਸੋਮਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। MCX 'ਤੇ 5 ਸਤੰਬਰ 2023 ਨੂੰ ਡਿਲੀਵਰੀ ਵਾਲੀ ਚਾਂਦੀ ਦਾ ਭਾਅ 30 ਰੁਪਏ ਦੇ ਵਾਧੇ ਨਾਲ 70060 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹੀ। ਇਸ ਦੇ ਨਾਲ ਹੀ, 5 ਦਸੰਬਰ 2023 ਨੂੰ ਡਿਲੀਵਰੀ ਲਈ ਚਾਂਦੀ ਦੀ ਕੀਮਤ ਵੀ 71467 ਰੁਪਏ ਪ੍ਰਤੀ ਕਿਲੋ ਦੇ ਵਾਧੇ ਨਾਲ ਖੁੱਲ੍ਹੀ। ਹਾਲਾਂਕਿ ਇਸ ਤੋਂ ਬਾਅਦ ਚਾਂਦੀ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ
ਸੋਮਵਾਰ ਨੂੰ ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.16 ਫ਼ੀਸਦੀ ਜਾਂ 3.00 ਡਾਲਰ ਦੀ ਗਿਰਾਵਟ ਨਾਲ 1926.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਹੈ। ਇਸ ਦੇ ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ 0.05 ਫ਼ੀਸਦੀ ਜਾਂ 0.88 ਡਾਲਰ ਦੀ ਗਿਰਾਵਟ ਦੇ ਨਾਲ 1918.47 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ
ਵਿਸ਼ਵ ਪੱਧਰ 'ਤੇ ਚਾਂਦੀ ਦੀਆਂ ਕੀਮਤਾਂ
ਕਾਮੈਕਸ 'ਤੇ ਚਾਂਦੀ ਦੀ ਗਲੋਬਲ ਫਿਊਚਰਜ਼ ਕੀਮਤ ਸੋਮਵਾਰ ਨੂੰ ਵਧਦੀ ਨਜ਼ਰ ਆ ਰਹੀ ਹੈ। ਸੋਮਵਾਰ ਸਵੇਰੇ ਇਹ 0.09 ਫ਼ੀਸਦੀ ਜਾਂ $0.02 ਦੇ ਵਾਧੇ ਨਾਲ 23.04 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪਾਟ ਕੀਮਤ 0.22 ਫ਼ੀਸਦੀ ਜਾਂ 0.05 ਡਾਲਰ ਦੀ ਗਿਰਾਵਟ ਦੇ ਨਾਲ 22.82 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।
ਅੰਤਰਰਾਸ਼ਟਰੀ ਹਵਾਈ ਕਿਰਾਏ ’ਚ ਅਜੇ ਕੋਈ ਰਾਹਤ ਨਹੀਂ, ਹਵਾਈ ਕਿਰਾਏ ’ਚ ਵਧੇਗੀ ਮੁਕਾਬਲੇਬਾਜ਼ੀ
NEXT STORY