ਨਵੀਂ ਦਿੱਲੀ : ਸੋਨੇ ਦੀ ਕੀਮਤ ਅੱਜ ਫਿਰ ਘਟੀ ਹੈ। ਡਾਲਰ ਦੇ ਮੁਕਾਬਲੇ ਰੁਪਿਆ ਮਜ਼ਬੂਤ ਹੋਣ ਨਾਲ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 26 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ ਵਿਚ 4 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਆਈ।
ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 26 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਨਾਲ 49,245 ਰੁਪਏ 'ਤੇ ਆ ਗਈ । ਪਿਛਲੇ ਸੈਸ਼ਨ ਵਿਚ ਸੋਨੇ ਦੀ ਬੰਦ ਕੀਮਤ 49,271 ਰੁਪਏ ਪ੍ਰਤੀ 10 ਗ੍ਰਾਮ ਸੀ।
ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ ਵਿਚ ਵੀ ਮਾਮੂਲੀ ਗਿਰਾਵਟ ਨਾਲ ਆਈ। ਸੋਮਵਾਰ ਨੂੰ ਚਾਂਦੀ ਦੀ ਕੀਮਤ ਵਿਚ 4 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਆਈ, ਜਿਸ ਤੋਂ ਬਾਅਦ ਨਵੀਂ ਕੀਮਤ 49,461 ਰੁਪਏ 'ਤੇ ਆ ਗਈ ਹੈ।
ਇਸ ਤੋਂ ਇਕ ਦਿਨ ਪਹਿਲਾਂ ਇਕ ਕਿਲੋ ਚਾਂਦੀ ਦੀ ਕੀਮਤ 49,465 ਰੁਪਏ ਦੇ ਪੱਧਰ 'ਤੇ ਬੰਦ ਹੋਈ ਸੀ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਦੀ ਤੇਜ਼ੀ ਨਾਲ 75.58 ਦੇ ਪੱਧਰ 'ਤੇ ਬੰਦ ਹੋਇਆ ਹੈ। ਕੌਮਾਂਤਰੀ ਪੱਧਰ 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਕੱਲ੍ਹ ਦੇ ਹੀ ਮੁੱਲ 'ਤੇ ਰਹੀਆਂ। ਸੋਨਾ 1769.67 ਡਾਲਰ ਅਤੇ ਚਾਂਦੀ 17.81 ਡਾਲਰ 'ਤੇ ਸੀ।
ਤਾਲਾਬੰਦੀ ਕਾਰਨ ਸੂਬਿਆਂ ਦੀ GDP 14 ਫੀਸਦੀ ਤੱਕ ਘਟਣ ਦਾ ਖਦਸ਼ਾ : ਰਿਪੋਰਟ
NEXT STORY