ਨਵੀਂ ਦਿੱਲੀ— ਕੌਮਾਂਤਰੀ ਪੱਧਰ 'ਤੇ ਕੀਮਤੀ ਧਾਤਾਂ ਦੀ ਤੇਜ਼ੀ ਦੇ ਦਮ ਤੇ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 80 ਰੁਪਏ ਵਧ ਕੇ 31,660 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਉਦਯੋਗਿਕ ਮੰਗ ਆਉਣ ਨਾਲ ਚਾਂਦੀ ਵੀ 225 ਰੁਪਏ ਦੀ ਤੇਜ਼ੀ ਨਾਲ 39,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕੀ। ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ ਦੇ ਕਮਜ਼ੋਰ ਹੋਣ ਨਾਲ ਸੋਨੇ ਦੀ ਮੰਗ ਵਧੀ ਹੈ। ਉੱਥੇ ਹੀ ਕੌਮਾਂਤਰੀ ਪੱਧਰ 'ਤੇ ਲੰਡਨ ਦਾ ਸੋਨਾ ਹਾਜ਼ਰ 11.50 ਡਾਲਰ ਚਮਕ ਕੇ 1,339.60 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 11.60 ਡਾਲਰ ਦੀ ਤੇਜ਼ੀ ਨਾਲ 1,341.90 ਡਾਲਰ ਪ੍ਰਤੀ ਔਂਸ ਬੋਲਿਆ ਗਿਆ।
ਵਿਦੇਸ਼ੀ ਬਾਜ਼ਾਰਾਂ 'ਚ ਚਾਂਦੀ ਹਾਜ਼ਰ 0.22 ਡਾਲਰ ਵਧ ਕੇ 16.72 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਕਾਰੋਬਾਰੀਆਂ ਨੇ ਦੱਸਿਆ ਕਿ ਸਥਾਨਕ ਪੱਧਰ 'ਤੇ ਗਹਿਣਾ ਮੰਗ ਠੀਕ-ਠਾਕ ਹੈ ਪਰ ਕੌਮਾਂਤਰੀ ਤੇਜ਼ੀ ਨੇ ਸੋਨੇ ਦੀ ਚਮਕ ਨੂੰ ਵਧਾ ਦਿੱਤਾ। ਰਾਸ਼ਟਰੀ ਰਾਜਧਾਨੀ 'ਚ ਸੋਨਾ ਸਟੈਂਡਰਡ ਦਾ ਮੁੱਲ 31,660 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਹੈ। ਸੋਨਾ ਭਟੂਰ ਵੀ 80 ਰੁਪਏ ਵਧ ਕੇ 31,510 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ।
ਪਿਆਜ਼ ਨਿਰਯਾਤ 2 ਸਾਲ ਦੇ ਹੇਠਲੇ ਪੱਧਰ 'ਤੇ
NEXT STORY