ਨਵੀਂ ਦਿੱਲੀ — ਅੰਤਰਰਾਸ਼ਟਰੀ ਪੱਧਰ 'ਤੇ ਕੀਮਤੀ ਧਾਤੂਆਂ 'ਚ ਰਹੀ ਨਰਮੀ ਦੇ ਕਾਰਨ ਸੋਮਵਾਰ ਨੂੰ ਦਿੱਲੀ ਸਰਾਫਾ ਬਜ਼ਾਰ 'ਚ ਸੋਨਾ 80 ਰੁਪਏ ਡਿੱਗ ਕੇ 39,370 ਰੁਪਏ ਪ੍ਰਤੀ 10 ਗ੍ਰਾਮ ਰਿਹਾ ਅਤੇ ਚਾਂਦੀ 190 ਰੁਪਏ ਉਤਰ ਕੇ 45650 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ।
ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੋਨਾ ਹਾਜਰ 9.65 ਡਾਲਰ ਉਤਰ ਕੇ 1,458.05 ਡਾਲਰ ਪ੍ਰਤੀ ਔਂਸ 'ਤੇ ਰਿਹਾ। ਦਸੰਬਰ ਦਾ ਅਮਰੀਕੀ ਸੋਨਾ ਵਾਇਦਾ ਹਾਲਾਂਕਿ 1,467.30 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਿਹਾ। ਚਾਂਦੀ ਹਾਜਿਰ 0.16 ਡਾਲਰ ਦੀ ਗਿਰਾਵਟ ਨਾਲ 16.77 ਡਾਲਰ ਪ੍ਰਤੀ ਔਂਸ 'ਤੇ ਆ ਗਈ।
J&K ਦੇ ਉਦਯੋਗਪਤੀਆਂ ਨੇ ਉਪ-ਰਾਜਪਾਲ ਨੂੰ ਬਕਾਇਆ ਭੁਗਤਾਨ ਜਾਰੀ ਕਰਨ ਲਈ ਦਖਲ ਦੇਣ ਦੀ ਕੀਤੀ ਅਪੀਲ
NEXT STORY