ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 144 ਰੁਪਏ ਵਧ ਕੇ 48,167 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 48,023 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਦੂਜੇ ਪਾਸੇ ਚਾਂਦੀ 76 ਰੁਪਏ ਡਿੱਗ ਕੇ 61,607 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਦਿਨ ਚਾਂਦੀ ਦੀ ਕੀਮਤ 61,683 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਤਪਨ ਪਟੇਲ ਨੇ ਕਿਹਾ, "ਦਿੱਲੀ ਵਿੱਚ 24 ਕੈਰੇਟ ਦਾ ਸਪੌਟ ਸੋਨਾ 144 ਰੁਪਏ ਵਧਿਆ, ਜੋ ਬੀਤੀ ਰਾਤ ਕਾਮੈਕਸ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦੇ ਅਨੁਸਾਰ ਹੈ।"
ਕੌਮਾਂਤਰੀ ਬਾਜ਼ਾਰ 'ਚ ਸੋਨਾ ਮਾਮੂਲੀ ਗਿਰਾਵਟ ਦੇ ਨਾਲ 1,819 ਡਾਲਰ ਪ੍ਰਤੀ ਔਂਸ ਅਤੇ ਚਾਂਦੀ 22.85 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਗੌਤਮ ਅਡਾਨੀ ਬਣੇ ਏਸ਼ੀਆ ਦੇ ਅਮੀਰਾਂ ਦੇ ਸਰਤਾਜ
NEXT STORY