ਨਵੀਂ ਦਿੱਲੀ—ਵਿਦੇਸ਼ਾਂ 'ਚ ਸੋਨੇ-ਚਾਂਦੀ 'ਚ ਰਹੀ ਗਿਰਾਵਟ ਦੇ ਦੌਰਾਨ ਸਥਾਨਕ ਗਹਿਣਾ ਮੰਗ ਆਉਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 50 ਰੁਪਏ ਚਮਕ ਕੇ ਅੱਠ ਮਹੀਨੇ ਦੇ ਸਭ ਤੋਂ ਉੱਚੇ ਪੱਧਰ 40,120 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਹੈ ਜਦੋਂਕਿ ਚਾਂਦੀ 'ਚ ਸੱਤ ਦਿਨ ਦੀ ਤੇਜ਼ੀ ਦੇ ਨਾਲ 380 ਰੁਪਏ ਟੁੱਟ ਕੇ 47,550 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।
ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੇਂ ਸਾਲ ਤੋਂ ਪਹਿਲਾਂ ਸੁਸਤ ਕਾਰੋਬਾਰ ਦੌਰਾਨ ਸੋਨਾ ਹਾਜ਼ਿਰ 1.50 ਡਾਲਰ ਟੁੱਟ ਕੇ 1,508.90 ਡਾਲਰ ਪ੍ਰਤੀ ਔਂਸ ਰਹਿ ਗਿਆ। ਫਰਵਰੀ ਦਾ ਅਮਰੀਕੀ ਸੋਨਾ ਵਾਇਦਾ ਵੀ 0.90 ਡਾਲਰ ਦੀ ਗਿਰਾਵਟ ਦੇ ਨਾਲ 1,513.50 ਡਾਲਰ ਪ੍ਰਤੀ ਔਂਸ ਬੋਲਿਆ ਗਿਆ।
ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਨਵੇਂ ਸਾਲ ਤੋਂ ਪਹਿਲਾਂ ਕਾਰੋਬਾਰ ਸੁਸਤ ਰਹਿਣ ਨਾਲ ਸੋਨੇ 'ਚ ਮਾਮੂਲੀ ਗਿਰਾਵਟ ਦੇਖੀ ਗਈ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ 0.06 ਡਾਲਰ ਚਮਕ ਕੇ 17.80 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
ਈ-ਕਾਮਰਸ ਕੰਪਨੀਆਂ ਵਿਰੁੱਧ 500 ਸ਼ਹਿਰਾਂ ਦੇ ਵਪਾਰੀਆਂ ਦੀ ਭੁੱਖ ਹੜਤਾਲ, ਰੱਖੀ ਇਹ ਮੰਗ
NEXT STORY