ਨਵੀਂ ਦਿੱਲੀ - ਤਿਉਹਾਰੀ ਸੀਜ਼ਨ ਦੌਰਾਨ ਸੋਨੇ ਦੀ ਕੀਮਤ 'ਚ ਉਤਰਾਅ-ਚੜ੍ਹਾਅ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧ 'ਚ ਅੱਜ ਰਾਜਧਾਨੀ ਦਿੱਲੀ 'ਚ 24 ਕੈਰੇਟ (99.9 ਫੀਸਦੀ ਸ਼ੁੱਧਤਾ) ਸੋਨੇ ਦੀ ਕੀਮਤ 1150 ਰੁਪਏ ਦੇ ਨਵੇਂ ਵਾਧੇ ਨਾਲ 78,500 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸੋਨੇ ਦੀਆਂ ਕੀਮਤਾਂ 'ਚ ਇਹ ਵਾਧਾ ਵਿਸ਼ਵ ਪੱਧਰ 'ਤੇ ਸਕਾਰਾਤਮਕ ਰੁਝਾਨਾਂ ਵਿਚਕਾਰ ਗਹਿਣਿਆਂ ਦੀ ਨਵੀਂ ਖਰੀਦਦਾਰੀ ਕਾਰਨ ਹੋਇਆ ਹੈ। ਸੋਨੇ ਦੀਆਂ ਕੀਮਤਾਂ ਆਪਣੇ ਸਭ ਤੋਂ ਉੱਚੇ ਪੱਧਰ ਦੇ ਨੇੜੇ ਪਹੁੰਚ ਗਈਆਂ ਹਨ।
ਇਹ ਵੀ ਪੜ੍ਹੋ : ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ
ਚਾਂਦੀ ਦੀ ਕੀਮਤ 93,000 ਰੁਪਏ ਤੱਕ ਪਹੁੰਚੀ
ਇਸ ਤੋਂ ਪਹਿਲਾਂ ਵੀਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 77,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ ਵੀ 1500 ਰੁਪਏ ਵਧ ਕੇ 93,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਵਾਧਾ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਚਾਂਦੀ 91,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ : Ratan tata: 'ਮੇਰੀ ਪੂਰੀ ਪ੍ਰਾਪਰਟੀ ਬੰਬਾਂ ਨਾਲ ਉਡਾ ਦਿਓ, ਅੱਤਵਾਦੀਆਂ ਨੂੰ ਨਹੀਂ ਛੱਡਣਾ'
ਤੁਹਾਨੂੰ ਦੱਸ ਦੇਈਏ ਕਿ ਸੋਨੇ ਦੀ ਕੀਮਤ ਲਗਾਤਾਰ 3 ਦਿਨਾਂ ਤੋਂ ਡਿੱਗ ਰਹੀ ਸੀ। ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 1150 ਰੁਪਏ ਦੀ ਛਾਲ ਮਾਰ ਕੇ 78,100 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 76,950 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਕਾਰੋਬਾਰੀਆਂ ਨੇ ਕਿਹਾ ਕਿ ਸਥਾਨਕ ਮੰਗ ਵਧਣ ਦੇ ਨਾਲ-ਨਾਲ ਸਕਾਰਾਤਮਕ ਵਿਸ਼ਵ ਰੁਝਾਨ ਕਾਰਨ ਸੋਨੇ ਦੀਆਂ ਕੀਮਤਾਂ ਵਧੀਆਂ ਹਨ।
ਇਹ ਵੀ ਪੜ੍ਹੋ : Ratan Tata ਤੋਂ ਬਾਅਦ Noel Tata ਬਣੇ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ, ਜਾਣੋ ਕਿਉਂ ਮਿਲੀ ਇਹ ਜਿੰਮੇਵਾਰੀ
ਇਹ ਵੀ ਪੜ੍ਹੋ : 40.9 ਕਰੋੜ ਦਾ ਬੈਂਕ ਫਰਾਡ ਮਾਮਲਾ, ਬਲਵੰਤ ਸਿੰਘ ਨੂੰ ED ਨੇ ਭੇਜਿਆ ਜੇਲ੍ਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
53 ਭਾਰਤ ਰਤਨ ਪੁਰਸਕਾਰ ਜੇਤੂਆਂ 'ਚੋਂ ਸਿਰਫ਼ 1 ਬਿਜ਼ਨੈੱਸਮੈਨ, ਜਾਣੋ ਕਿਵੇਂ ਮਿਲਦੈ Bharat Ratna Award
NEXT STORY