ਨਵੀਂ ਦਿੱਲੀ - ਅੱਜ ਯਾਨੀ 5 ਦਸੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 146 ਰੁਪਏ ਵਧ ਕੇ 76,538 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 76,392 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਹ ਵੀ ਪੜ੍ਹੋ : ਬੈਂਕ ਖ਼ਾਤਾ ਧਾਰਕਾਂ ਲਈ ਰਾਹਤ, ਅਕਾਊਂਟ ਤੇ ਲਾਕਰ ਦੇ Nominee ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਜੇਕਰ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਚਾਂਦੀ ਦੀ ਕੀਮਤ ਵਿੱਚ ਵੀ ਵਾਧਾ ਹੋਇਆ ਹੈ। ਇਹ 1,065 ਰੁਪਏ ਵਧ ਕੇ 91,090 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਇਸ ਤੋਂ ਪਹਿਲਾਂ ਚਾਂਦੀ 90,025 ਰੁਪਏ 'ਤੇ ਸੀ। ਇਸ ਦੇ ਨਾਲ ਹੀ 23 ਅਕਤੂਬਰ ਨੂੰ ਚਾਂਦੀ ਨੇ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦਾ ਸਭ ਤੋਂ ਉੱਚਾ ਪੱਧਰ ਬਣਾ ਲਿਆ ਸੀ।
ਇਹ ਵੀ ਪੜ੍ਹੋ : Indigo ਤੇ M&M ਵਿਚਾਲੇ ਗੱਡੀ ਦੇ ਨਾਂ ਨੂੰ ਲੈ ਕੇ ਫਸਿਆ ਪੇਚ, ਠੋਕ'ਤਾ ਕੇਸ
4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,550 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,040 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,400 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,890 ਰੁਪਏ ਹੈ।
ਕੋਲਕਾਤਾ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,400 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 77,890 ਰੁਪਏ ਹੈ।
ਚੇਨਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,400 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77,890 ਰੁਪਏ ਹੈ।
ਇਹ ਵੀ ਪੜ੍ਹੋ : SEBI ਦੀ ਸ਼ਰਨ 'ਚ ਪਹੁੰਚਿਆ ਅਡਾਣੀ ਗਰੁੱਪ, 4 ਕੰਪਨੀਆਂ 'ਤੇ ਲੱਗੇ ਗੰਭੀਰ ਦੋਸ਼
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।
ਇਹ ਵੀ ਪੜ੍ਹੋ : HDFC ਬੈਂਕ ਨੇ ਤੋੜੇ ਸਾਰੇ ਰਿਕਾਰਡ, ਰਚਿਆ ਇਤਿਹਾਸ, ਨਵੀਂਆਂ ਉਚਾਈਆਂ 'ਤੇ ਪਹੁੰਚੇ ਸ਼ੇਅਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
EPFO ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ , UAN ਅਤੇ ਆਧਾਰ ਨੂੰ ਲਿੰਕ ਕਰਨ ਦੀ ਡੈੱਡਲਾਈਨ ਵਧਾਈ
NEXT STORY