ਨਵੀਂ ਦਿੱਲੀ- ਕੌਮਾਂਤਰੀ ਬਾਜ਼ਾਰ ਵਿਚ ਮਜਬੂਤੀ ਦੇ ਰੁਖ਼ ਦੇ ਮੱਦੇਨਜ਼ਰ ਦਿੱਲੀ ਸਰਾਫ਼ਾ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ।
ਸੋਨਾ 55 ਰੁਪਏ ਦੀ ਹਲਕੀ ਤੇਜ਼ੀ ਨਾਲ 51,735 ਰੁਪਏ ਪ੍ਰਤੀ ਦਸ ਗ੍ਰਾਮ ਤੋਂ ਉਪਰ ਪਹੁੰਚ ਗਿਆ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਇਸ ਤੋਂ ਪਿਛਲੇ ਕਾਰੋਬਾਰੀ ਦਿਨ ਸੋਨਾ 50,680 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਉੱਥੇ ਚਾਂਦੀ ਦੀ ਕੀਮਤ 170 ਰੁਪਏ ਵੱਧ ਕੇ ਅੱਜ 61,780 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜੋ ਪਿਛਲੇ ਕਾਰੋਬਾਰੀ ਦਿਨ 61,610 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, "ਕੌਮਾਂਤਰੀ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਕਾਰਨ ਦਿੱਲੀ ਵਿਚ 24 ਕੈਰੇਟ ਸੋਨੇ ਦੀ ਕੀਮਤ ਵਿਚ 55 ਰੁਪਏ ਦੀ ਤੇਜ਼ੀ ਆਈ।" ਕੌਮਾਂਤਰੀ ਬਾਜ਼ਾਰ ਵਿਚ ਸੋਨਾ ਤੇਜ਼ੀ ਨਾਲ 1,894 ਡਾਲਰ ਪ੍ਰਤੀ ਔਂਸ ਬੋਲਿਆ ਗਿਆ, ਜਦੋਂ ਕਿ ਚਾਂਦੀ 24 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।
ਛੇਤੀ ਇੱਕ ਹੋਰ ਪ੍ਰੋਤਸਾਹਨ ਪੈਕੇਜ ਦਾ ਐਲਾਨ ਕਰ ਸਕਦੀ ਹਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ
NEXT STORY