ਨਵੀਂ ਦਿੱਲੀ- ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਵਿਚ ਤੇਜ਼ੀ ਅਤੇ ਨਿਵੇਸ਼ਕਾਂ ਦੀ ਕਮਜ਼ੋਰ ਮੰਗ ਕਾਰਨ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 357 ਰੁਪਏ ਡਿੱਗ ਗਈ। ਉੱਥੇ ਹੀ, ਚਾਂਦੀ 532 ਰੁਪਏ ਸਸਤੀ ਹੋ ਗਈ। ਐੱਚ. ਡੀ. ਐੱਫ. ਸੀ. ਸਕਿਓਰਟਿਜ਼ ਨੇ ਇਹ ਜਾਣਕਾਰੀ ਦਿੱਤੀ।
ਪਿਛਲੇ ਕਾਰੋਬਾਰ ਵਿਚ ਸੋਨਾ 50,610 ਰੁਪਏ ਪ੍ਰਤੀ 10 ਗ੍ਰਾਮ 'ਤੇ ਸੀ, ਜੋ ਅੱਜ 357 ਰੁਪਏ ਉਤਰ ਕੇ 50,253 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ।
ਇਸੇ ਤਰ੍ਹਾਂ ਚਾਂਦੀ ਵੀ 532 ਰੁਪਏ ਦੀ ਗਿਰਾਵਟ ਨਾਲ 62,693 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਮੰਗਲਵਾਰ ਦੇ ਕਾਰੋਬਾਰੀ ਸੈਸ਼ਨ 'ਚ ਚਾਂਦੀ 63,171 ਰੁਪਏ ਪ੍ਰਤੀ ਕਿਲੋਗ੍ਰਾਮ' ਤੇ ਬੰਦ ਹੋਈ ਸੀ। ਐੱਚ. ਡੀ. ਐੱਫ. ਸੀ. ਸਕਿਓਰਟਿਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਵਿਦੇਸ਼ੀ ਬਾਜ਼ਾਰਾਂ ਵਿਚ ਕੀਮਤਾਂ ਵਿਚ ਮਜਬੂਤੀ ਦੇ ਬਾਵਜੂਦ ਕੇਂਦਰੀ ਬੈਂਕ ਦੇ ਦਖ਼ਲ ਨਾਲ ਰੁਪਏ ਦੇ ਮੁੱਲ ਵਿਚ ਵੱਡਾ ਸੁਧਾਰ ਹੋਣ ਨਾਲ ਦਿੱਲੀ ਵਿਚ 24 ਕੈਰੇਟ ਸੋਨੇ ਦੀ ਕੀਮਤ ਵਿਚ 357 ਰੁਪਏ ਦੀ ਗਿਰਾਵਟ ਆਈ।''
ਦਿਨ ਦੇ ਕਾਰੋਬਾਰ ਦੌਰਾਨ ਰੁਪਿਆ ਡਾਲਰ ਦੇ ਮੁਕਾਬਲੇ ਕਰੀਬ 32 ਪੈਸੇ ਤੱਕ ਮਜਬੂਤੀ ਵਿਚ ਰਿਹਾ। ਪਟੇਲ ਨੇ ਕਿਹਾ ਕਿ ਇਕ ਮਹੀਨੇ ਵਿਚ ਕੋਵਿਡ-19 ਟੀਕੇ ਨੂੰ ਲੈ ਕੇ ਹਾਂ-ਪੱਖੀ ਘੋਸ਼ਣਾਵਾਂ ਦੇ ਨਾਲ ਨਿਵੇਸ਼ਕਾਂ ਨੇ ਸੁਰੱਖਿਅਤ ਵਿਕਲਪ ਵਜੋਂ ਸਰਾਫਾ ਖਰੀਦਣ 'ਤੇ ਸਾਵਧਾਨ ਰੁਖ ਅਪਣਾਉਣਾ ਸ਼ੁਰੂ ਕਰ ਦਿੱਤਾ, ਜਿਸ ਨਾਲ ਸੋਨੇ ਦੀਆਂ ਕੀਮਤਾਂ ਵਿਚ ਨਰਮੀ ਆਈ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਤੇਜ਼ੀ ਨਾਲ 1,882 ਡਾਲਰ ਪ੍ਰਤੀ ਔਂਸ 'ਤੇ ਸੀ, ਜਦੋਂ ਕਿ ਚਾਂਦੀ ਵੀ 24.57 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
USA : ਦੋ ਵੱਡੇ ਹਾਦਸਿਆਂ ਪਿੱਛੋਂ ਮਾਰਚ 2019 ਤੋਂਂ ਖੜ੍ਹੇ ਬੋਇੰਗ 737 ਮੈਕਸ 'ਤੇ ਹਟੀ ਪਾਬੰਦੀ
NEXT STORY